26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਤੋਰੇਗਾ-ਸੁਖਬੀਰ ਕੌਰ ਸੁਹਾਵੀ

ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ)-ਇਸਤਰੀ ਅਕਾਲੀ ਆਗੂ ਸੁਖਬੀਰ ਕੌਰ ਸੁਹਾਵੀ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗੱਠਜੋੜ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਿਤਾਂ ਅਤੇ ਸੂਬੇ ਦੀ ਤਰੱਕੀ ਲਈ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪਹਿਲਾਂ ਵੀ ਪੰਜਾਬ ਵਿਚ ਵਿਕਾਸ, ਭਾਈਚਾਰਕ ਸਾਂਝ ਅਤੇ ਲੋਕ ਭਲਾਈ ਦੇ ਕਈ ਕਾਰਜਾਂ ਲਈ ਯਤਨਸ਼ੀਲ ਰਿਹਾ ਹੈ।

ਅਜੀਤ ਡੈਸਕ 26-11-2026
ਖਮਾਣੋਂ, 25 ਨਵੰਬਰ (ਜੋਗਿੰਦਰ ਪਾਲ)-ਇਸਤਰੀ ਅਕਾਲੀ ਆਗੂ ਸੁਖਬੀਰ ਕੌਰ ਸੁਹਾਵੀ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗੱਠਜੋੜ ਹੋਣ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਹਿਤਾਂ ਅਤੇ ਸੂਬੇ ਦੀ ਤਰੱਕੀ ਲਈ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪਹਿਲਾਂ ਵੀ ਪੰਜਾਬ ਵਿਚ ਵਿਕਾਸ, ਭਾਈਚਾਰਕ ਸਾਂਝ ਅਤੇ ਲੋਕ ਭਲਾਈ ਦੇ ਕਈ ਕਾਰਜਾਂ ਲਈ ਯਤਨਸ਼ੀਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਿਆਂ, ਗੈਂਗਸਟਰ ਵਾਦ, ਬੇਰੁਜ਼ਗਾਰੀ ਅਤੇ ਆਰਥਿਕ ਮੰਦਹਾਲੀ ਵਰਗੀਆਂ ਗੰਭੀਰ ਸਮੱਸਿਆਵਾਂ ਵਿਚੋਂ ਬਾਹਰ ਕੱਢਣ ਲਈ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵਾਂ ਪਾਰਟੀਆਂ ਦੀ ਸਾਂਝ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਵਿਚ ਅਹਿਮ ਭੂਮਿਕਾ ਨਿਭਾਏਗੀ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਭੱਟੀ ਫਾਰਮ ਸਰਹਿੰਦ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਵਿਚਾਰਾਂ ਦਾ ਨਹੀਂ, ਸੱਤਾ ਦੇ ਸਵਾਰਥ ਦਾ ਮੇਲ-ਕਾਂਗਰਸ 2027 ਦੀਆਂ ਚੋਣਾਂ ਲਈ ਅਕਾਲੀ-ਭਾਜਪਾ ਨੇ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।