26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼੍ਰੋਮਣੀ ਅਕਾਲੀ ਦਲ ਨਾਲ ਹਲਕਾ ਵਾਸੀਆਂ ਦਾ ਵੱਡੀ ਗਿਣਤੀ ਜੁੜਨਾ 2027 ਲਈ ਸ਼ੁੱਭ ਸੰਕੇਤ-ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 25 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ ਜਦੋਂ ਵਾਰਡ ਨੰ. 10 ਸੁਭਾਸ਼ ਨਗਰ ਵਿਚ ਵਰਿੰਦਰ ਗੋਗਨਾ, ਸਮਿਤ ਗੋਗਨਾ ਪਰਿਵਾਰ ਸਮੇਤ ਵੱਡੀ ਗਿਣਤੀ ਵਾਰਡ ਵਾਸੀ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਯੂਥ ਆਗੂ ਸ਼ਿਵਕਾਂਤ ਤਿਵਾੜੀ ਦੀ ਪੇ੍ਰਰਨਾ ਸਦਕਾ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਅਜੀਤ ਡੈਸਕ 26-11-2026
ਮੰਡੀ ਗੋਬਿੰਦਗੜ੍ਹ, 25 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਉਸ ਸਮੇਂ ਵੱਡਾ ਸਿਆਸੀ ਹੁੰਗਾਰਾ ਮਿਲਿਆ ਜਦੋਂ ਵਾਰਡ ਨੰ. 10 ਸੁਭਾਸ਼ ਨਗਰ ਵਿਚ ਵਰਿੰਦਰ ਗੋਗਨਾ, ਸਮਿਤ ਗੋਗਨਾ ਪਰਿਵਾਰ ਸਮੇਤ ਵੱਡੀ ਗਿਣਤੀ ਵਾਰਡ ਵਾਸੀ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨੂੰ ਛੱਡ ਕੇ ਯੂਥ ਆਗੂ ਸ਼ਿਵਕਾਂਤ ਤਿਵਾੜੀ ਦੀ ਪੇ੍ਰਰਨਾ ਸਦਕਾ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਅੱਜ ਸੂਬੇ ਅੰਦਰ ਕੋਈ ਵੀ ਅਜਿਹਾ ਵਰਗ ਨਹੀਂ, ਜੋ ‘ਆਪ’ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਨਾ ਕਰਦਾ ਹੋਵੇ ਕਿਉਂਕਿ ‘ਆਪ’ ਸਰਕਾਰ ਹਰ ਫ਼ਰੰਟ ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਕਾਰਨ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਫ਼ਿਰੌਤੀਆਂ ਲਈ ਧਮਕੀਆਂ ਆ ਰਹੀਆਂ ਹਨ। ਉੱਥੇ ਹੀ ਅਪਰਾਧਿਕ ਵਿਰਤੀ ਵਾਲੇ ਅਨਸਰਾਂ ਵਲੋਂ ਮਿੱਲਾਂ ਵਿਚ ਕੰਮ ਕਰਦੇ ਮਜ਼ਦੂਰਾਂ ਦੀਆਂ ਤਨਖ਼ਾਹਾਂ ਖੋਹ ਕੇ ਉਨ੍ਹਾਂ ਨੂੰ ਜ਼ਖਮੀ ਕੀਤਾ ਜਾ ਰਿਹਾ ਹੈ। ਇਸ ਸਾਰੇ ਵਰਤਾਰੇ ਨੂੰ ਰੋਕਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਬੁਰੀ ਤਰ੍ਹਾਂ ਫ਼ੇਲ੍ਹ ਜਾਪ ਰਿਹਾ ਹੈ। ਸਮਾਗਮ ਵਿਚ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਬੰਟੀ ਰਹਿਲ, ਹਰਮੀਤ ਸਿੰਘ ਖਾਲਸਾ, ਯੂਥ ਆਗੂ ਸ਼ਿਵਕਾਂਤ ਤਿਵਾੜੀ, ਪ੍ਰਿੰਸ ਛੱਤਵਾਲ, ਸਿਮਰਨਜੀਤ ਸਿੰਘ ਧਾਲੀਵਾਲ, ਸ਼ਨੀ ਲੂਥਰਾ, ਕਰਨ ਡਡਹੇੜੀ, ਡਾ. ਬਲਵੀਰ ਸਿੰਘ, ਰਾਜੇਸ਼ ਕੁਮਾਰ ਸ਼ਾਹੀ, ਸਤਨਾਮ ਸਿੰਘ, ਸੁਨੀਤਾ ਵਰਮਾ, ਵਰੁਣ ਗੋਗਨਾ, ਪਵਨ ਗੋਗਨਾ, ਰਿਧਮ ਗਰਗ, ਅਜੀਤ ਸਿੰਘ, ਸੁਖਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ ਹਲਕਾ ਅਮਲੋਹ ਦੇ ਆਗੂਆਂ ਅ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਰਾਜੂ ਖੰਨਾ, ਕੰਵਰਵੀਰ ਟੌਹੜ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ’ਤੇ ਭੱਟੀ ਫਾਰਮ ਸਰਹਿੰਦ ਵਿਖੇ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।