26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਤੋਂ ਬਾਅਦ ਹਲਕਾ ਅਮਲੋਹ ਦੇ ਆਗੂਆਂ ਅ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਰਾਜੂ ਖੰਨਾ, ਕੰਵਰਵੀਰ ਟੌਹੜਾ

ਮੰਡੀ ਗੋਬਿੰਦਗੜ੍ਹ, 25 ਨਵੰਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਅੱਜ ਹੋਏ ਗੱਠਜੋੜ ਨੂੰ ਲੈ ਕੇ ਹਲਕਾ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਦੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਗੱਠਜੋੜ ਦੀ ਖ਼ੁਸ਼ੀ ਸਾਂਝੀ ਕਰਨ ਲਈ ਅੱਜ ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਭਾਰਤ ਭੂਸ਼ਣ ਟੋਨੀ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਭਾਜਪਾ ਦੇ ਸੀਨੀਅਰ ਆਗੂ ਕੰਵਰਵੀਰ ਸਿੰਘ ਟੌਹੜਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਕਾਲੀ ਭਾਜਪਾ ਗੱਠਜੋੜ ਹੋਣ ’ਤੇ ਮੰਡੀ ਗੋਬਿੰਦਗੜ੍ਹ ਵਿਖੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਤੇ ਕੰਵਰਵੀਰ ਸਿੰਘ ਟੌਹੜਾ ਉਦਯੋਗਪਤੀਆਂ, ਵਪਾਰੀਆਂ, ਵਰਕਰਾਂ ਅਤੇ ਆਗੂਆਂ ਨਾਲ ਖ਼ੁਸ਼ੀ ਸਾਂਝੀ ਕਰਨ ਸਮੇਂ। ਅਜੀਤ ਤਸਵੀਰ 26-11-2026
ਮੰਡੀ ਗੋਬਿੰਦਗੜ੍ਹ, 25 ਨਵੰਬਰ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਅੱਜ ਹੋਏ ਗੱਠਜੋੜ ਨੂੰ ਲੈ ਕੇ ਹਲਕਾ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਦੇ ਦੋਵੇਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਗੱਠਜੋੜ ਦੀ ਖ਼ੁਸ਼ੀ ਸਾਂਝੀ ਕਰਨ ਲਈ ਅੱਜ ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਭਾਰਤ ਭੂਸ਼ਣ ਟੋਨੀ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਭਾਜਪਾ ਦੇ ਸੀਨੀਅਰ ਆਗੂ ਕੰਵਰਵੀਰ ਸਿੰਘ ਟੌਹੜਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਕੰਵਰਵੀਰ ਸਿੰਘ ਟੌਹੜਾ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਗੱਠਜੋੜ ਦੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦੇਵੀ ਦਿਆਲ ਪਰਾਸ਼ਰ, ਰਵਿੰਦਰ ਸਿੰਘ ਪਦਮ, ਕੌਂਸਲਰ ਪਨੀਤ ਗੋਇਲ ਤੋਂ ਇਲਾਵਾ ਉਦਯੋਗਪਤੀ, ਵਪਾਰੀ ਅਤੇ ਦੋਵਾਂ ਪਾਰਟੀਆਂ ਦੇ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਮੌਜੂਦ ਸਨ। ਦੋਵੇਂ ਆਗੂਆਂ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਕਈ ਗੰਭੀਰ ਸਮੱਸਿਆਵਾਂ ਵਿਚੋਂ ਲੰਘ ਰਿਹਾ ਹੈ। ਸੂਬੇ ਦੀ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ, ਨਸ਼ਿਆਂ ਦਾ ਵਧਦਾ ਪ੍ਰਸਾਰ, ਪੰਜਾਬ ਦੇ ਖ਼ਜ਼ਾਨੇ ਦੀ ਦੁਰਵਰਤੋਂ, ਕਿਸਾਨਾਂ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਰੁਕੇ ਹੋਏ ਵਿਕਾਸ ਕਾਰਜ ਪੰਜਾਬ ਲਈ ਵੱਡੀ ਚੁਣੌਤੀ ਬਣੇ ਹੋਏ ਹਨ। ਜਿਸ ਕਾਰਨ ਪੰਜਾਬ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ, ਕਿਸਾਨਾਂ ਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਹਰ ਲੋੜਵੰਦ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਅਤੇ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਤੇਜ਼ ਕਰਨ ਲਈ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚਕਾਰ ਬਿਹਤਰ ਤਾਲਮੇਲ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਗੱਠਜੋੜ ਤੇ ਵਧਾਈ ਦੇਣ ਵਾਲਿਆਂ ਵਿਚ ਕੇ ਕੇ ਜਿੰਦਲ, ਜਤਿੰਦਰ ਸਿੰਘ ਧਾਲੀਵਾਲ, ਵਿਪਨ ਕੁਮਾਰ, ਬੱਬਲੂ, ਮਨੀਸ਼ ਪਾਵਾ, ਭਿੰਦਰ ਸਿੰਘ, ਜੋਗਿੰਦਰ ਸਿੰਘ ਮੈਣੀ, ਪ੍ਰਦੀਪ ਕੁਮਾਰ ਮਿੱਟੂ, ਗੁਰਪ੍ਰੀਤ ਸਿੰਘ ਨੋਨੀ, ਰਾਜੇਸ਼, ਗੋਪਾਲ ਕ੍ਰਿਸ਼ਨ, ਸੁਭਾਸ਼ ਸਿੰਗਲਾ, ਰਾਜੀਵ ਸ਼ਰਮਾ, ਜਰਨੈਲ ਸਿੰਘ ਮਾਜਰੀ, ਜਸਕਰਨ ਸਿੰਘ ਪਦਮ, ਮਨੀ, ਪੰਕਜ ਸ਼ਰਮਾ, ਅਸ਼ੋਕ ਸ਼ਰਮਾ, ਸਰਬਜੀਤ ਸਿੰਘ, ਬਲਬੀਰ ਸਿੰਘ, ਨਛੱਤਰ ਸਿੰਘ, ਜੀਵਨ ਸ਼ਰਮਾ, ਸੁਰਿੰਦਰ ਕੁਮਾਰ, ਅਮਰਿੰਦਰ ਸਿੰਘ ਮਾਕਨ, ਸਿਮਰਨਪ੍ਰੀਤ ਸਿੰਘ ਢੀਂਡਸਾ, ਮਨਦੀਪ ਸਿੰਘ ਮੰਨਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਆਗੂ ਪ੍ਰਮੁੱਖ ਹਨ।
ਪਿਛਲੀ ਖ਼ਬਰ ਅਕਾਲੀ ਦਲ ਤੇ ਭਾਜਪਾ ਦਰਮਿਆਨ ਹੋਏ ਗੱਠਜੋੜ ਨਾਲ ਅਕਾਲੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ-ਚਨਾਰਥਲ, ਮੁਕਾਰੋਂਪੁਰ, ਪੂਨੀਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਾਲ ਹਲਕਾ ਵਾਸੀਆਂ ਦਾ ਵੱਡੀ ਗਿਣਤੀ ਜੁੜਨਾ 2027 ਲਈ ਸ਼ੁੱਭ ਸੰਕੇਤ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।