26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਡੇਅਰੀ ਕਿਸਾਨਾਂ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਸੁਰਜੀਤ ਸਿੰਘ ਸਾਹੀ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਥਾਬਲਾਂ ਦੀ ਅਗਵਾਈ ਹੇਠ ਡੇਅਰੀ ਕਿਸਾਨਾਂ ਦੇ ਇਕ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ’ਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੋਨਾ ਥਿੰਦ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ’ਚ ਸਰਕਾਰ ਤੋਂ ਦੁੱਧ ਦੇ ਰੇਟ ’ਚ 4 ਰੁਪਏ ਪ੍ਰਤੀ ਕਿੱਲੋ ਵਾਧਾ ਕਰਨ ਅਤੇ ਨਵੀਂ ਬਰੀਡਿੰਗ ਪਾਲਿਸੀ ਰੱਦ ਕਰਨ ਦੀ ਮੰਗ ਰੱਖੀ ਗਈ।

ਅਜੀਤ ਡੈਸਕ 27-11-2026
ਫ਼ਤਹਿਗੜ੍ਹ ਸਾਹਿਬ, 26 ਨਵੰਬਰ (ਸੁਰਜੀਤ ਸਿੰਘ ਸਾਹੀ)-ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਥਾਬਲਾਂ ਦੀ ਅਗਵਾਈ ਹੇਠ ਡੇਅਰੀ ਕਿਸਾਨਾਂ ਦੇ ਇਕ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ’ਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੋਨਾ ਥਿੰਦ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ’ਚ ਸਰਕਾਰ ਤੋਂ ਦੁੱਧ ਦੇ ਰੇਟ ’ਚ 4 ਰੁਪਏ ਪ੍ਰਤੀ ਕਿੱਲੋ ਵਾਧਾ ਕਰਨ ਅਤੇ ਨਵੀਂ ਬਰੀਡਿੰਗ ਪਾਲਿਸੀ ਰੱਦ ਕਰਨ ਦੀ ਮੰਗ ਰੱਖੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਥਾਬਲਾਂ ਅਤੇ ਗੁਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ’ਚ ਪਸ਼ੂ ਪਾਲਨ ਅਤੇ ਡੇਅਰੀ ਦਾ ਕੰਮ ਕਰਨ ਵਾਲੇ ਕਿਸਾਨ ਅੱਜ ਬਹੁਤ ਮੁਸ਼ਕਲ ਹਾਲਤਾਂ ’ਚੋਂ ਲੰਘ ਰਹੇ ਹਨ। ਪਸ਼ੂਆਂ ਦੀ ਖ਼ੁਰਾਕ, ਫੀਡ, ਮੱਕੀ, ਸੋਇਆਬੀਨ, ਸਬਜ਼ੀ ਦੀ ਖਲ, ਤੂੜੀ ਅਤੇ ਦਵਾਈਆਂ ਦੇ ਰੇਟ ਲਗਾਤਾਰ ਵਧ ਰਹੇ ਹਨ। ਇਸ ਕਾਰਨ ਦੁੱਧ ਪੈਦਾ ਕਰਨ ਦਾ ਖ਼ਰਚਾ ਕਾਫ਼ੀ ਵਧ ਗਿਆ ਹੈ, ਪਰ ਕਿਸਾਨਾਂ ਨੂੰ ਦੁੱਧ ਦਾ ਸਹੀ ਭਾਅ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਦੁੱਧ ਇਕੱਠਾ ਕਰਨ ਵਾਲੀਆਂ ਪ੍ਰਾਈਵੇਟ ਕੰਪਨੀਆਂ ਅਤੇ ਮਿਲਕਫੈੱਡ ਵਲੋਂ ਦੁੱਧ ਦੇ ਵੇਚ ਰੇਟ ’ਚ 4 ਤੋਂ 6 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕੀਤਾ ਗਿਆ ਹੈ, ਪਰ ਉਸ ਵਾਧੇ ਦਾ ਕੋਈ ਵੀ ਲਾਭ ਡੇਅਰੀ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਖ਼ਰੀਦ ਰੇਟ ’ ਚ ਜਿੰਨਾ ਵੀ ਵਾਧਾ ਕੀਤਾ ਗਿਆ ਹੈ, ਉਸ ਦਾ ਸਿੱਧਾ ਅਤੇ ਪੂਰਾ ਲਾਭ ਦੁੱਧ ਉਤਪਾਦਕ ਕਿਸਾਨਾਂ ਨੂੰ ਵੀ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਬਰੀਡਿੰਗ ਪਾਲਿਸੀ ਕਾਰਨ ਡੇਅਰੀ ਕਿਸਾਨਾਂ ਅਤੇ ਏ.ਆਈ. ਵਰਕਰਾਂ ਦੇ ਕੰਮ ’ਚ ਰੁਕਾਵਟਾਂ ਆ ਰਹੀਆਂ ਹਨ। ਇਸ ਨਾਲ ਗਾਵਾਂ ਅਤੇ ਮੱਝਾਂ ਦੀ ਨਸਲ ਸੁਧਾਰ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ ਅਤੇ ਡੇਅਰੀ ਧੰਦੇ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ’ਚ ਏ.ਆਈ. ਲਈ ਮੋਨੋਪਾਵਰ, ਸੀਮਨ ਸਟੋਰ ਕਰਨ ਦੇ ਨਿਯਮ, ਵਾਧੂ ਖ਼ਰਚੇ, ਕਾਗ਼ਜ਼ੀ ਕਾਰਵਾਈ ਅਤੇ ਐਂਬਰੀਓ ਟਰਾਂਸਫ਼ਰ ਟੈਕਨਾਲੋਜੀ ਸਬੰਧੀ ਕਈ ਪਾਬੰਦੀਆਂ ਹਨ, ਜਿਸ ਨਾਲ ਡੇਅਰੀ ਦਾ ਕੰਮ ਹੋਰ ਮੁਸ਼ਕਲ ਅਤੇ ਮਹਿੰਗਾ ਹੋ ਰਿਹਾ ਹੈ। ਆਗੂਆਂ ਨੇ ਸਰਕਾਰ ਨੂੰ ਆਪਣੀਆਂ ਮੰਗਾਂ ਪ੍ਰਵਾਨ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਲਈ ਅਹਿਮ ਸਾਬਤ ਹੋਵੇਗਾ-ਰਜਿੰਦਰ ਸਿੰਘ ਭਾਂਬਰੀ ਤੇ ਅਵਤਾਰ ਸਿੰਘ ਭਾਂਬਰੀ ਅਗਲੀ ਖ਼ਬਰ ਸੁਰਜੀਤ ਸਿੰਘ ਸਾਹੀ ਰਾਈਸ ਮਿੱਲਰਜ਼ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।