ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਹਿਤਾਂ ਲਈ ਅਹਿਮ ਸਾਬਤ ਹੋਵੇਗਾ-ਰਜਿੰਦਰ ਸਿੰਘ ਭਾਂਬਰੀ ਤੇ ਅਵਤਾਰ ਸਿੰਘ ਭਾਂਬਰੀ
ਖਮਾਣੋਂ, 26 ਨਵੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਜਿੰਦਰ ਸਿੰਘ ਭਾਂਬਰੀ ਅਤੇ ਅਵਤਾਰ ਸਿੰਘ ਭਾਂਬਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਣ ਵਾਲੇ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਦੋਵਾਂ ਪਾਰਟੀਆਂ ਦਾ ਆਪਸੀ ਤਾਲਮੇਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੇ ਹਿਤਾਂ ਲਈ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਪਹਿਲਾਂ ਵੀ ਲੰਮਾ ਸਮਾਂ ਸਿਆਸੀ ਗੱਠਜੋੜ ਰਿਹਾ ਹੈ ਅਤੇ ਦੋਵਾਂ ਪਾਰਟੀਆਂ ਨੇ ਮਿਲ ਕੇ ਪੰਜਾਬ ਦੀ ਸਿਆਸਤ ਵਿੱਚ ਆਪਣੀ ਭੂਮਿਕਾ ਨਿਭਾਈ ਹੈ।
ਅਕਾਲੀ ਆਗੂ ਰਾਜਿੰਦਰ ਸਿੰਘ ਭਾਂਬਰੀ ਅਤੇ ਅਵਤਾਰ ਸਿੰਘ ਭਾਂਬਰੀ ਜਾਣਕਾਰੀ ਦਿੰਦੇ ਹੋਏ। ਤਸਵੀਰ ਜੋਗਿੰਦਰ ਪਾਲ
27-11-2026