27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਰੋਪੜ ਜ਼ੋਨ ਦੇ ਸਾਲਾਨਾ ਗੁਰਮਤਿ ਮੁਕਾਬਲੇ ਕਰਵਾਏ

ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਰੋਪੜ ਜ਼ੋਨ ਦੇ ਸਾਲਾਨਾ ਗੁਰਮਤਿ ਮੁਕਾਬਲੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਕਰਵਾਏ ਗਏ। ਜਿਸ ਵਿਚ ਅਨੰਦਪੁਰ ਸਾਹਿਬ, ਫ਼ਤਹਿਗੜ੍ਹ ਸਾਹਿਬ, ਰੋਪੜ, ਮੋਹਾਲੀ, ਪਟਿਆਲਾ ਅਤੇ ਵੀ.

ਅਜੀਤ ਡੈਸਕ 28-11-2026
ਖਮਾਣੋਂ, 27 ਨਵੰਬਰ (ਜੋਗਿੰਦਰ ਪਾਲ)-ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਰੋਪੜ ਜ਼ੋਨ ਦੇ ਸਾਲਾਨਾ ਗੁਰਮਤਿ ਮੁਕਾਬਲੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਰਾਣਵਾਂ ਵਿਖੇ ਕਰਵਾਏ ਗਏ। ਜਿਸ ਵਿਚ ਅਨੰਦਪੁਰ ਸਾਹਿਬ, ਫ਼ਤਹਿਗੜ੍ਹ ਸਾਹਿਬ, ਰੋਪੜ, ਮੋਹਾਲੀ, ਪਟਿਆਲਾ ਅਤੇ ਵੀ.ਟੀ ਸਮੇਤ 29 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਗੁਰਮਤਿ ਮੁਕਾਬਲੇ ਵਿਚ ਗੁਰਬਾਣੀ ਕੰਠ, ਸ਼ਬਦ ਗਾਇਨ, ਕਵੀਸ਼ਰੀ, ਕਵਿਤਾ, ਭਾਸ਼ਣ, ਵਾਰਤਾਲਾਪ, ਕੁਇਜ਼, ਗਤਕਾ, ਦਸਤਾਰ, ਦੁਮਾਲਾ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਕਰਨ ਲਈ ਵੱਖ-ਵੱਖ ਜੱਜ ਸਾਹਿਬਾਨ ਨੇ ਸੇਵਾ ਨਿਭਾਈ। ਇਸ ਵਿਚ ਡਾ. ਕੰਵਲਜੀਤ ਸਿੰਘ ਸਲੂਜਾ ਸਤਿਨਾਮ ਸਰਬ ਕਲਿਆਣ ਟਰੱਸਟ ਤੇ ਮੁੱਖ ਮਹਿਮਾਨ ਵਜੋਂ ਜਥੇਦਾਰ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੂਲ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਨੇ ਹਾਜ਼ਰੀ ਭਰੀ। ਜੇਤੂ ਵਿਦਿਆਰਥੀਆਂ ਨੂੰ ਟਰੱਸਟੀ ਸਾਹਿਬਾਨ, ਮੈਨੇਜਰ ਗੁਰਚਰਨ ਸਿੰਘ ਤੇ ਮੈਨੇਜਿੰਗ ਕਮੇਟੀ ਮੈਂਬਰ ਦੁਆਰਾ ਬੱਚਿਆਂ ਨੂੰ ਨਾਮ ਵੰਡੇ ਗਏ। ਓਵਰਆਲ ਟਰਾਫ਼ੀ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜ ਨੇ ਪ੍ਰਾਪਤ ਕੀਤੀ। ਇਸ ਮੌਕੇ ਸੰਤ ਈਸ਼ਰ ਸਿੰਘ ਸਕੂਲ ਦੇ ਪ੍ਰੋਗਰਾਮ ਮੈਨੇਜਰ ਪਰਵਿੰਦਰ ਸਿੰਘ, ਸੁਪਰਵਾਈਜ਼ਰ ਕਵਲਪ੍ਰੀਤ ਸਿੰਘ, ਗੁਰਚਰਨ ਸਿੰਘ ਕੋਟਾ ਮੈਨੇਜਰ ਗੁਰਦੁਆਰਾ ਸਾਹਿਬ ਰਾਣਵਾਂ, ਭਗਤ ਸਿੰਘ ਰਾਣਵਾਂ, ਧਾਰਮਿਕ ਅਧਿਆਪਕਾ ਅਮਰੀਕ ਕੌਰ, ਸਕੂਲ ਪ੍ਰਿੰਸੀਪਲ ਤਜਿੰਦਰ ਸਿੰਘ, ਐਡਮਿਨ ਹੈੱਡ ਦੀਦਾਰ ਸਿੰਘ, ਸਕੂਲ ਇੰਚਾਰਜ ਪਰਮਜੀਤ ਕੌਰ ਅਤੇ ਕਮੇਟੀ ਮੈਂਬਰ ਸਮੇਤ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਵਲੋਂ ਸਮਰੱਥਾ ਨਿਰਮਾਣ ਲਈ ਆਈ.ਓ.ਆਰ.ਏ. ਨੂੰ 5,00,000 ਅਮਰੀਕੀ ਡਾਲਰ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਅਗਲੀ ਖ਼ਬਰ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।