27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਭੜੀ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਖੜ੍ਹਾ ਸੁੱਕਾ ਦਰੱਖ਼ਤ ਕਿਸੇ ਵੀ ਵੇਲੇ ਬਣ ਸਕਦਾ ਹਾਦਸੇ ਦਾ ਕਾਰਨ

ਸੰਘੋਲ, 27 ਨਵੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਕਸਬੇ ਭੜੀ ਵਿਖੇ ਸਰਕਾਰੀ ਹਾਈ ਸਕੂਲ ਦੇ ਸਾਹਮਣੇ ਸੜਕ ਕਿਨਾਰੇ ਬਜਾਰ ਵਿਚ ਖੜ੍ਹਾ ਇਕ ਟਾਹਲੀ ਦਾ ਸੁੱਕਾ ਦਰਖ਼ਤ, ਜਿਸ ਨੂੰ ਸਿਉਂਕ ਲੱਗ ਚੁੱਕੀ ਹੈ, ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦਾ ਹੈ। ਇਸ ਸਬੰਧੀ ਪਿੰਡ ਵਾਸੀ ਨਿਰਮਲ ਸਿੰਘ ਪੁੱਤਰ ਸ਼ੇਰ ਸਿੰਘ, ਸਾਬਕਾ ਸਰਪੰਚ ਹਰਕੀਤ ਸਿੰਘ, ਗੁਰਦੀਪ ਸਿੰਘ ਮਾਨ ਤੇ ਜਸਵਿੰਦਰ ਸਿੰਘ ਭੰਗੂ ਸਮੇਤ ਪਿੰਡ ਦੇ ਪਤਵੰਤਿਆਂ ਨੇ ਡੀ.

ਅਜੀਤ ਡੈਸਕ 28-11-2026
ਸੰਘੋਲ, 27 ਨਵੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਕਸਬੇ ਭੜੀ ਵਿਖੇ ਸਰਕਾਰੀ ਹਾਈ ਸਕੂਲ ਦੇ ਸਾਹਮਣੇ ਸੜਕ ਕਿਨਾਰੇ ਬਜਾਰ ਵਿਚ ਖੜ੍ਹਾ ਇਕ ਟਾਹਲੀ ਦਾ ਸੁੱਕਾ ਦਰਖ਼ਤ, ਜਿਸ ਨੂੰ ਸਿਉਂਕ ਲੱਗ ਚੁੱਕੀ ਹੈ, ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦਾ ਹੈ। ਇਸ ਸਬੰਧੀ ਪਿੰਡ ਵਾਸੀ ਨਿਰਮਲ ਸਿੰਘ ਪੁੱਤਰ ਸ਼ੇਰ ਸਿੰਘ, ਸਾਬਕਾ ਸਰਪੰਚ ਹਰਕੀਤ ਸਿੰਘ, ਗੁਰਦੀਪ ਸਿੰਘ ਮਾਨ ਤੇ ਜਸਵਿੰਦਰ ਸਿੰਘ ਭੰਗੂ ਸਮੇਤ ਪਿੰਡ ਦੇ ਪਤਵੰਤਿਆਂ ਨੇ ਡੀ.ਐੱਫ.ਓ. ਖਮਾਣੋਂ ਨੂੰ ਲਿਖਤੀ ਦਰਖਾਸਤ ਦੇ ਕੇ ਇਸ ਸੁੱਕੇ ਦਰਖ਼ਤ ਨੂੰ ਤੁਰੰਤ ਪੁਟਾਉਣ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਤੇ ਦੁਕਾਨਦਾਰਾਂ ਨੇ ਦੱਸਿਆ ਕਿ ਇਹ ਸੁੱਕਾ ਦਰਖ਼ਤ ਸੜਕ ਦੇ ਨਾਲ ਲੱਗਦੀ ਮਾਰਕੀਟ ਦੀਆਂ ਦੁਕਾਨਾਂ ਦੇ ਬਿਲਕੁਲ ਸਾਹਮਣੇ ਡਿੱਗਣ ਦੀ ਹਾਲਤ ਵਿਚ ਖੜ੍ਹਾ ਹੈ ਤੇ ਇਸ ਦੇ ਬਿਲਕੁਲ ਨਾਲ ਲੱਗਦੀ ਪਿੰਡਾਂ ਨੂੰ ਸਪਲਾਈ ਦੇਣ ਵਾਲੀ ਬਿਜਲੀ ਦੀ ਵੱਡੀ ਲਾਈਨ ਲੰਘ ਰਹੀ ਹੈ। ਇਸ ਤੋਂ ਇਲਾਵਾ ਇਸ ਰਸਤੇ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸਕੂਲੀ ਬੱਚੇ ਅਤੇ ਰਾਹਗੀਰ ਲੰਘਦੇ ਹਨ। ਦੁਕਾਨਦਾਰਾਂ ਦੱਸਿਆ ਕਿ ਇਸ ਸੁੱਕੇ ਦਰਖ਼ਤ ਨੂੰ ਲੱਗੀ ਸਿਊਂਕ ਉਨ੍ਹਾਂ ਦੀਆਂ ਦੁਕਾਨਾਂ ਵਿਚ ਜਾ ਕੇ ਨੁਕਸਾਨ ਕਰ ਰਹੀ ਹੈ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਜੇਕਰ ਸਮਾਂ ਰਹਿੰਦੇ ਇਸ ਦਰਖ਼ਤ ਨੂੰ ਨਾ ਪੁਟਵਾਇਆ ਗਿਆ ਤਾਂ ਕਿਸੇ ਵੀ ਵੇਲੇ ਆਉਣ-ਜਾਣ ਵਾਲੇ ਰਾਹਗੀਰਾਂ ਜਾਂ ਸਕੂਲੀ ਬੱਚਿਆਂ ਦਾ ਜਾਨੀ-ਮਾਲੀ ਨੁਕਸਾਨ ਹੋ ਸਕਦਾ ਹੈ। ਪਿੰਡ ਵਾਸੀਆਂ ਨੇ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਸ ਸੁੱਕੇ ਦਰਖ਼ਤ ਨੂੰ ਜਲਦ ਪੁਟਵਾਇਆ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ।
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮਾਧੋਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਅਗਲੀ ਖ਼ਬਰ ਕੇਂਦਰ ਮਾਂ ਦੀ ਪਛਾਣ ਦੇ ਆਧਾਰ ’ਤੇ ਬੱਚਿਆਂ ਲਈ ਜਾਤੀ ਸਰਟੀਫਿਕੇਟਾਂ ਬਾਰੇ ਦਿਸ਼ਾ-ਨਿਰਦੇਸ਼ਾਂ ’ਤੇ ਵਿਚਾਰ ਕਰੇ-ਸੁਪਰੀਮ ਕੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।