28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਡੀ.ਬੀ.ਯੂ. ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣਾ ਸਮੇਂ ਦੀ ਮੁੱਖ ਲੋੜ-ਡਾ. ਜ਼ੋਰਾ ਸਿੰਘ

ਅਮਲੋਹ, 27 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਾਤਾਵਰਨ ਦੀ ਸੰਭਾਲ, ਬਰਾਬਰੀ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦਾ ਸੁਨੇਹਾ ਦਿੱਤਾ ਗਿਆ।

ਅਜੀਤ ਡੈਸਕ 28-11-2026
ਅਮਲੋਹ, 27 ਨਵੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੀ ਨਰਸਿੰਗ ਫੈਕਲਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵਾਤਾਵਰਨ ਦੀ ਸੰਭਾਲ, ਬਰਾਬਰੀ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਹਵਾ, ਪਾਣੀ ਅਤੇ ਧਰਤੀ ਦੀ ਸੰਭਾਲ ਕਰਨ ਅਤੇ ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਹ ਸਮਾਗਮ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਅਤੇ ਉਪ-ਕੁਲਪਤੀ ਪ੍ਰੋ. (ਡਾ.) ਹਰਸ਼ ਸਦਾਵਰਤੀ ਦੇ ਮਾਰਗ ਦਰਸ਼ਨ ਹੇਠ ਕਰਵਾਇਆ ਗਿਆ। ਨਰਸਿੰਗ ਫੈਕਲਟੀ ਦੀ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਨੇ ਸਮਾਗਮ ਲਈ ਮਾਰਗ ਦਰਸ਼ਨ ਦਿੱਤਾ, ਜਦਕਿ ਡਿਪਟੀ ਡਾਇਰੈਕਟਰ ਡਾ. ਪ੍ਰਭਜੋਤ ਸਿੰਘ ਨੇ ਸਹਿਯੋਗ ਦਿੱਤਾ। ਇਸ ਮੌਕੇ ਡਾ. ਜ਼ੋਰਾ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਸਾਨੂੰ ਮਾਨਵਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਹਮਦਰਦੀ, ਦਇਆ, ਬਰਾਬਰੀ, ਸਤਿਕਾਰ ਅਤੇ ਨਿਸ਼ਕਾਮ ਸੇਵਾ ਵਰਗੀਆਂ ਕਦਰਾਂ-ਕੀਮਤਾਂ ਉੱਤੇ ਜ਼ੋਰ ਦਿੱਤਾ ਗਿਆ। ਵਿਦਿਆਰਥੀਆਂ ਨੂੰ ਮਰੀਜ਼ਾਂ ਦੀ ਹਮਦਰਦੀ ਨਾਲ ਦੇਖਭਾਲ ਕਰਨ ਅਤੇ ਮਨੁੱਖਤਾ ਦੀ ਸੇਵਾ ਨੂੰ ਆਪਣੇ ਕਿੱਤੇ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਫ਼ਾਈ, ਬੂਟੇ ਲਗਾਉਣ ਅਤੇ ਹਰਿਆ-ਭਰਿਆ ਵਾਤਾਵਰਨ ਸਿਰਜਣ ਦੀ ਮਹੱਤਤਾ ਵੀ ਦੱਸੀ ਗਈ।
ਪਿਛਲੀ ਖ਼ਬਰ ਨਾਹਰ ਸ਼ੂਗਰ ਮਿੱਲ ਅਮਲੋਹ ਵਿਖੇ ਈ.ਪੀ.ਐਫ.ਓ. ਵਲੋਂ ਜਾਗਰੂਕਤਾ ਤੇ ਸਹਾਇਤਾ ਕੈਂਪ ਲਗਾਇਆ ਅਗਲੀ ਖ਼ਬਰ ਡਾ. ਹੇਤਿੰਦਰ ਸੂਰੀ ਨੇ 25 ਸਾਲ ਦੀ ਸੇਵਾ ਵਿਚ 25 ਰਾਸ਼ਟਰੀ ਤੇ ਅੰਤਰਰਾਸ਼ਟਰੀ ਰਿਕਾਰਡ ਬਣਾਏ ਡਾ. ਹਿਤੇਂਦਰ ਸੂਰੀ ਤੇ ਰਾਣਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।