27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੋਦੀ-ਸ਼ਾਹ ਦੇ ਲੁਭਾਉਣੇ ਐਲਾਨਾਂ ਤੋਂ ਪੰਜਾਬੀ ਗੁਮਰਾਹ ਨਾ ਹੋਣ-ਟਿਵਾਣਾ 8 ਦਸੰਬਰ ਦੀ ਮੋਗਾ ਰੈਲੀ ਨੂੰ 2027 ਦੀਆਂ ਚੋਣਾਂ ਜਿੱਤਣ ਦੀ ਸਿਆਸੀ ਕੋਸ਼ਿਸ਼ ਕਰਾਰ ਦਿੱਤਾ

ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ ਅਤੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ 8 ਦਸੰਬਰ ਨੂੰ ਮੋਗਾ ਵਿਖੇ ਭਾਜਪਾ ਅਤੇ ਬਾਦਲ ਦਲ ਵਲੋਂ ਕੀਤੀ ਜਾ ਰਹੀ ਸਾਂਝੀ ਰੈਲੀ ਦੌਰਾਨ ਮੋਦੀ-ਸ਼ਾਹ ਵਲੋਂ ਕੀਤੇ ਜਾਣ ਵਾਲੇ ਲੁਭਾਉਣੇ ਐਲਾਨਾਂ ਤੋਂ ਪੰਜਾਬੀਆਂ ਨੂੰ ਗੁਮਰਾਹ ਨਹੀਂ ਹੋਣਾ ਚਾਹੀਦਾ। ਟਿਵਾਣਾ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਬਾਦਲ ਦਲ ਵਿਚਾਲੇ ਹੋਇਆ ਸਮਝੌਤਾ ਸਿਆਸੀ ਮੌਕਾਪ੍ਰਸਤੀ ਦਾ ਨਤੀਜਾ ਹੈ ਅਤੇ ਇਸ ਦਾ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਹੈ।

ਅਜੀਤ ਡੈਸਕ 28-11-2026
ਫ਼ਤਹਿਗੜ੍ਹ ਸਾਹਿਬ, 27 ਨਵੰਬਰ (ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰਾ ਅਤੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ 8 ਦਸੰਬਰ ਨੂੰ ਮੋਗਾ ਵਿਖੇ ਭਾਜਪਾ ਅਤੇ ਬਾਦਲ ਦਲ ਵਲੋਂ ਕੀਤੀ ਜਾ ਰਹੀ ਸਾਂਝੀ ਰੈਲੀ ਦੌਰਾਨ ਮੋਦੀ-ਸ਼ਾਹ ਵਲੋਂ ਕੀਤੇ ਜਾਣ ਵਾਲੇ ਲੁਭਾਉਣੇ ਐਲਾਨਾਂ ਤੋਂ ਪੰਜਾਬੀਆਂ ਨੂੰ ਗੁਮਰਾਹ ਨਹੀਂ ਹੋਣਾ ਚਾਹੀਦਾ। ਟਿਵਾਣਾ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਬਾਦਲ ਦਲ ਵਿਚਾਲੇ ਹੋਇਆ ਸਮਝੌਤਾ ਸਿਆਸੀ ਮੌਕਾਪ੍ਰਸਤੀ ਦਾ ਨਤੀਜਾ ਹੈ ਅਤੇ ਇਸ ਦਾ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਚੰਡੀਗੜ੍ਹ, ਦਰਿਆਈ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ਅਤੇ ਸਿੱਖ ਕੌਮ ਨਾਲ ਸਬੰਧਿਤ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਦੇ ਹੱਲ ਲਈ ਇਨ੍ਹਾਂ ਪਾਰਟੀਆਂ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਮੋਗਾ ਰੈਲੀ ਵਿਚ ਪੰਜਾਬੀਆਂ ਦੀਆਂ ਕੁਰਬਾਨੀਆਂ ਅਤੇ ਇਤਿਹਾਸ ਦੀ ਪ੍ਰਸ਼ੰਸਾ ਕਰਦਿਆਂ ਕੁਝ ਆਕਰਸ਼ਕ ਐਲਾਨ ਕੀਤੇ ਜਾ ਸਕਦੇ ਹਨ, ਪਰ ਲੋਕਾਂ ਨੂੰ ਅਜਿਹੇ ਵਾਅਦਿਆਂ ਦੀ ਬਜਾਏ ਪਿਛਲੇ ਸਮੇਂ ਦੇ ਕੰਮਾਂ ਅਤੇ ਪੰਜਾਬ ਦੇ ਹੱਕਾਂ ਪ੍ਰਤੀ ਇਨ੍ਹਾਂ ਪਾਰਟੀਆਂ ਦੇ ਰਵੱਈਏ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਟਿਵਾਣਾ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਸਿੱਖ ਕੌਮ ਦੇ ਅਹਿਮ ਮਸਲਿਆਂ ਨੂੰ ਅਣਗੌਲਿਆ ਕਰਕੇ ਹੁਣ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਸੂਝ-ਬੂਝ ਨਾਲ ਵਰਤੋਂ ਕਰਦਿਆਂ ਭਾਜਪਾ, ਆਰ.ਐਸ.ਐਸ. ਅਤੇ ਬਾਦਲ ਦਲ ਦੀਆਂ ਸਿਆਸੀ ਨੀਤੀਆਂ ਦਾ ਜਵਾਬ ਦੇਣ।
ਪਿਛਲੀ ਖ਼ਬਰ ਸਿਹਤ ਵਿਭਾਗ ਨੇ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ... ਅਗਲੀ ਖ਼ਬਰ ਹੰਸਾਲੀ ਵਿਖੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਉਣਾ ਨੇਕ ਉਪਰਾਲਾ-ਡਾ. ਹਰਬੰਸ ਲਾਲ ਸਾਬਕਾ ਮੰਤਰੀ ਡਾ. ਹਰਬੰਸ ਲਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।