ਗੁੱਜਰ ਮਹਾਂ ਸਭਾ ਦੇ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਖਾਂਗ ਵਲੋਂ ਬੀਬੀ ਲੂੰਬਾ ਦੇ ਸਮਰਥਨ ਦਾ ਐਲਾਨ
ਪਾਤੜਾਂ, 27 ਨਵੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਗੁੱਜਰ ਮਹਾਂ ਸਭਾ ਪੰਜਾਬ ਦੇ ਪ੍ਰਧਾਨ ਬਲਰਾਜ ਸਿੰਘ ਖਾਂਗ ਵਲੋਂ ਹਲਕਾ ਸ਼ੁਤਰਾਣਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਵਨਿੰਦਰ ਕੌਰ ਲੂੰਬਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀਟੀਓ ਵਲੋਂ ਬਲਰਾਜ ਸਿੰਘ ਖਾਂਗ ਨੂੰ ਸਿਰਪਾਉ ਅਤੇ ਪਾਰਟੀ ਦਾ ਚਿੰਨ੍ਹ ਦੇ ਕੇ ਸਵਾਗਤ ਕੀਤਾ ਗਿਆ।
ਅਜੀਤ ਡੈਸਕ
28-11-2026