ਬਾਬੂ ਕਬੀਰ ਦਾਸ ਨੇ ਲੋੜਵੰਦ ਲੜਕੀਆਂ ਦੇ ਵਿਆਹ ਸਮਾਗਮ ’ਚ ਕੀਤੀ ਸ਼ਮੂਲੀਅਤ
ਪਾਤੜਾਂ, 29 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਅਕਾਲੀ ਦਲ ਦੇ ਹਲਕਾ ਸ਼ਤੁਾਰਣਾਂ ਦੇ ਮੁਖੀ ਬਾਬੂ ਕਬੀਰ ਦਾਸ ਨੇ ਪਿੰਡ ਕੁਲਾਰਾਂ ਦੇ ਸਜੇ ਦੀਵਾਨਾਂ ਵਿਚ ਸ਼ਮੂਲੀਅਤ ਕੀਤੀ ਅਤੇ ਇਨ੍ਹਾਂ ਦੀਵਾਨਾਂ ਦੌਰਾਂਨ ਲੋੜਵੰਦ ਲੜਕੀਆਂ ਦੇ ਕੀਤੇ ਗਏ ਵਿਆਹਾਂ ਵਿਚ ਮਾਇਕ ਸਹਾਇਤਾ ਦੇ ਕੇ ਯੋਗਦਾਨ ਪਾਇਆ ਗਿਆ ਅਤੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪਾਤੜਾਂ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਨੇ ਦੱਸਿਆ ਕਿ ਪਿੰਡ ਕੁਲਾਰਾਂ ਦੀ ਸੰਗਤ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ ਜਿਨ੍ਹਾਂ ਵਿੱਚ ਸੰਤ ਬਾਬਾ ਰਣਜੀਤ ਸਿੰਘ ਤਪਾ ਦਰਾਜ਼ ਵਾਲਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਸੁਣਾ ਕੇ ਨਿਹਾਲ ਕੀਤਾ ਗਿਆ।
ਅਜੀਤ ਡੈਸਕ
30-11-2026