ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੇ ਸਿਆਸੀ ਭਵਿੱਖ ਲਈ ਅਤਿ ਅਹਿਮ-ਜਥੇਦਾਰ ਰਿਆ
ਖਮਾਣੋਂ, 29 ਨਵੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਦੋਵਾਂ ਪਾਰਟੀਆਂ ਦੇ ਸੰਬੰਧਾਂ ਤੇ ਸਾਂਝੇ ਸਿਆਸੀ ਏਜੰਡੇ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਦਿਲਚਸਪੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰ ਸਕਦਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਗੱਠਜੋੜ ਦੇ ਆਧਾਰ ’ਤੇ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਬਣਨ ਦੀ ਪੂਰੀ ਸੰਭਾਵਨਾ ਬਣ ਗਈ ਹੈ।
ਖਮਾਣੋਂ, 29 ਨਵੰਬਰ (ਜੋਗਿੰਦਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਬਾਰੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ਵਿਚ ਦੋਵਾਂ ਪਾਰਟੀਆਂ ਦੇ ਸੰਬੰਧਾਂ ਤੇ ਸਾਂਝੇ ਸਿਆਸੀ ਏਜੰਡੇ ਨੂੰ ਲੈ ਕੇ ਲੋਕਾਂ ਵਿਚ ਕਾਫ਼ੀ ਦਿਲਚਸਪੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਦਿਸ਼ਾ ਤੈਅ ਕਰ ਸਕਦਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਗੱਠਜੋੜ ਦੇ ਆਧਾਰ ’ਤੇ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਬਣਨ ਦੀ ਪੂਰੀ ਸੰਭਾਵਨਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਆਪਣੀਆਂ ਵਿਸ਼ੇਸ਼ ਸਮਾਜਿਕ, ਧਾਰਮਿਕ, ਆਰਥਿਕ ਅਤੇ ਸਿਆਸੀ ਲੋੜਾਂ ਹਨ, ਜਿਨ੍ਹਾਂ ਨੂੰ ਕਿਸੇ ਵੀ ਸਿਆਸੀ ਸਮਝੌਤੇ ਜਾਂ ਗੱਠਜੋੜ ਵਿਚ ਤਰਜੀਹ ਮਿਲਣੀ ਚਾਹੀਦੀ ਹੈ। ਅਕਾਲੀ ਦਲ ਅਤੇ ਭਾਜਪਾ ਵਿਚਕਾਰ ਸਾਂਝ ਬਣਨ ਸਮੇਂ ਪੰਜਾਬ ਦੇ ਹਿਤਾਂ, ਕਿਸਾਨਾਂ ਦੇ ਮਸਲਿਆਂ, ਨੌਜਵਾਨਾਂ ਦੇ ਰੁਜ਼ਗਾਰ, ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਵਿਕਾਸ ਵਰਗੇ ਮੁੱਦਿਆਂ ਨੂੰ ਕੇਂਦਰ ਵਿਚ ਰੱਖਣਾ ਜ਼ਰੂਰੀ ਹੈ। ਜਥੇਦਾਰ ਰਿਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ ਅਤੇ ਕਈ ਅਹਿਮ ਮੋਰਚਿਆਂ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ, ਕਿਸਾਨੀ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਸਮੇਤ ਕਈ ਮੁੱਦੇ ਅੱਜ ਵੀ ਗੰਭੀਰ ਚੁਨੌਤੀ ਬਣੇ ਹੋਏ ਹਨ। ਸਰਕਾਰ ਵਲੋਂ ਕੀਤੇ ਵਾਅਦਿਆਂ ਅਤੇ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਵਿਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ।