29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਇੰਪਲਾਈਜ਼ ਫੈਡਰੇਸ਼ਨ ਦਾ ਵਫ਼ਦ ਬੱਲਪੁਰੀਆਂ ਦੀ ਅਗਵਾਈ 'ਚ ਉਪ ਮੁੱਖ ਇੰਜੀਨੀਅਰ ਨੂੰ ਮਿਲਿਆ <br/>

ਅਜੀਤ ਡੈਸਕ 02-01-2026
ਬਟਾਲਾ, 1 ਜਨਵਰੀ (ਸਤਿੰਦਰ ਸਿੰਘ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪਾਵਰਕਾਮ ਟਰਾਂਸਕੋ ਕੇਸਰੀ ਝੰਡਾ ਪੰਜਾਬ, ਚਾਹਲ ਦੇ ਸੂਬਾ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਫ਼ੈਡਰੇਸ਼ਨ ਦੇ ਸੀਨੀਅਰ ਆਗੂਆਂ ਉਪ ਮੁੱਖ ਇੰਜੀਨੀਅਰ ਗੁਰਦਾਸਪੁਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ | ਇਸ ਮੌਕੇ ਸਰਕਲ ਗੁਰਦਾਸਪੁਰ ਅੰਦਰ ਡਿਊਟੀ ਕਰਦੇ ਬਿਜਲੀ ਮੁਲਾਜ਼ਮਾਂ ਦੀਆਂ ਮੁਸ਼ਕਲਾਂ 'ਤੇ ਅਹਿਮ ਵਿਚਾਰ-ਵਟਾਂਦਰਾ ਕੀਤਾ ਗਿਆ | ਉਪ ਮੱੁਖ ਇੰਜੀਨੀਅਰ ਨੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ | ਫ਼ੈਡਰੇਸ਼ਨ ਵਫ਼ਦ 'ਚ ਸਰਕਲ ਸਕੱਤਰ ਸਲਵਿੰਦਰ ਕੁਮਾਰ, ਸਰਕਲ ਸੀਨੀਅਰ ਆਗੂ ਗੁਰਨਾਮ ਸਿੰਘ ਲੁਬਾਣਾ, ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੱਲ੍ਹੀ, ਸੀਨੀਅਰ ਆਗੂ ਚਰਨਜੀਤ ਸਿੰਘ ਬਟਾਲਾ, ਮੰਡਲ ਕਾਦੀਆਂ ਦੇ ਪ੍ਰਧਾਨ ਬਲਜਿੰਦਰ ਸਿੰਘ ਬਾਜਵਾ, ਸਕੱਤਰ ਸੰਦੀਪ ਸਿੰਘ ਬਾਜਵਾ, ਮੰਡਲ ਧਾਰੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਗਿੱਲ, ਮੰਡਲ ਗੁਰਦਾਸਪੁਰ ਦੇ ਪ੍ਰਧਾਨ ਸੁਖਦੇਵ ਸਿੰਘ ਖੁੰਡਾ, ਸੁਰਿੰਦਰ ਸਿੰਘ ਦੀਨਾਨਗਰ, ਸਰਕਲ ਸੁਪਰਡੈਂਟ ਗੁਰਜੀਤ ਸਿੰਘ ਸ਼ਾਮਿਲ ਹਨ |

ਪਿਛਲੀ ਖ਼ਬਰ ਧਾਰਮਿਕ ਸਮਾਗਮ 'ਚ ਗਏ ਪਰਿਵਾਰ ਦੇ ਘਰ ਚੋਰੀ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂਆਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।