30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵੱਖ-ਵੱਖ ਪਿੰਡਾਂ ਤੋਂ ਹੋ ਕੇ ਸ਼ਾਹਬਾਦ ਪੁੱਜਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>

ਅਜੀਤ ਡੈਸਕ 02-01-2026
ਵਡਾਲਾ ਗ੍ਰੰਥੀਆਂ, 1 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਹਰੇਕ ਸਾਲ ਦੀ ਤਰ੍ਹਾਂ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਸ਼ਾਹਬਾਦ ਵਿਖੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਵਿਰਕ ਨੇ ਦੱਸਿਆ ਕਿ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਇਹ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਲੱਖੋਰਾਹ, ਦੀਵਾਨੀਵਾਲ, ਅੱਡਾ ਪੁਰਾਣਾ ਪਿੰਡ, ਗੁਰਦੁਆਰਾ ਫਲਾਹੀ ਸਾਹਿਬ, ਵਡਾਲਾ ਗ੍ਰੰਥੀਆਂ, ਅਵਾਣ, ਲੀਲ ਕਲਾਂ, ਮਨੋਹਰਪੁਰ, ਮਸਾਣੀਆਂ ਤੇ ਸੰਗਤਪੁਰ ਤੋਂ ਹੁੰਦਾ ਹੋਇਆ ਮੁੜ ਪਿੰਡ ਸ਼ਾਹਬਾਦ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਤੇ ਕਥਾਵਾਚਕਾਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਵੱਖ-ਵੱਖ ਪਿੰਡਾਂ 'ਚ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੁਖਵੰਤ ਸਿੰਘ ਕਾਹਲੋਂ, ਸਾ. ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਇੰਜੀ. ਹਰਵਿੰਦਰਪਾਲ ਸਿੰਘ, ਸਰਪੰਚ ਹਰਵਿੰਦਰ ਸਿੰਘ ਕਾਹਲੋਂ, ਨੰਬਰਦਾਰ ਗੁਰਪ੍ਰੀਤ ਸਿੰਘ ਵਿਰਕ, ਖ਼ਜ਼ਾਨਚੀ ਕੁਲਵਿੰਦਰ ਸਿੰਘ, ਸੂਬੇਦਾਰ ਅਜੀਤ ਸਿੰਘ, ਅਮਰੀਕ ਸਿੰਘ, ਬਿਕਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਹੈਪੀ, ਸੁਖਵਿੰਦਰ ਸਿੰਘ ਕਾਹਲੋਂ, ਰਾਜਦੀਪ ਸਿੰਘ ਕਾਹਲੋਂ, ਡਾ. ਚਰਨਜੀਤ ਸਿੰਘ ਚੀਮਾ, ਬਲਜੀਤ ਸਿੰਘ ਕਾਹਲੋਂ (ਯੂ.ਐੱਸ.ਏ.) ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾ ਰਿਹੈ-ਹਰਜੀਤ ਸਿੰਘ ਵਰਸਾਲਚੱਕ ਅਗਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।