30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪਿੰਡ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾ ਰਿਹੈ-ਹਰਜੀਤ ਸਿੰਘ ਵਰਸਾਲਚੱਕ

ਅਜੀਤ ਡੈਸਕ 02-01-2026
ਸ੍ਰੀ ਹਰਿਗੋਬਿੰਦਪੁਰ, 1 ਜਨਵਰੀ (ਕੰਵਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਸਰਕਾਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਕਰੀਬੀ ਸਾਥੀ ਹਰਜੀਤ ਸਿੰਘ ਵਰਸਾਲਚੱਕ ਜੋ ਕਿ ਪਿੰਡ ਵਰਸਾਲਚੱਕ ਤੋਂ ਸਰਪੰਚ ਪਰਮਜੀਤ ਕੌਰ ਦੇ ਪਤੀ ਹਨ, ਨੇ ਕਿਹਾ ਕਿ ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਜਿੱਥੇ ਹਲਕੇ ਦੇ ਸਮੁੱਚੇ ਪਿੰਡਾਂ ਦਾ ਵਿਕਾਸ ਹੋ ਰਿਹਾ ਹੈ, ਉਸੇ ਤਰ੍ਹਾਂ ਪਿੰਡ ਵਰਸਾਲਚੱਕ 'ਚ ਵੀ ਵਿਕਾਸ ਕਾਰਜਾਂ ਦੇ ਕੰਮ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡ ਦੀਆਂ ਗਲ੍ਹੀਆਂ-ਨਾਲੀਆਂ ਪੱੱਕੀਆਂ ਕਰਨ ਤੋਂ ਇਲਾਵਾ ਇੰਟਰਲਾਕ ਟਾਇਲਾਂ ਵੀ ਲਗਾਈਆਂ ਜਾ ਰਹੀਆਂ ਹਨ ਤੇ ਡੇਰਿਆਂ 'ਤੇ ਰਹਿਣ ਵਾਲੇ ਵਿਅਕਤੀਆਂ ਦੇ ਘਰਾਂ ਨੂੰ ਜਾਣ ਵਾਲੇ ਕੱਚੇ ਰਸਤੇ ਵੀ ਪੱਕੇ ਕਰਵਾਏ ਜਾਣਗੇ | ਸਰਪੰਚ ਹਰਜੀਤ ਸਿੰਘ ਵਰਸਾਲਚੱਕ ਨੇ ਕਿਹਾ ਕਿ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀਆਂ ਜਾਣ ਵਾਲੀਆਂ ਗ੍ਰਾਂਟਾਂ ਦਾ ਇਕ-ਇਕ ਰੁਪਇਆ ਪਿੰਡ 'ਚ ਬਗੈਰ ਭੇਦਭਾਵ ਦੇ ਵਿਕਾਸ ਕਾਰਜਾਂ ਲਈ ਖ਼ਰਚਿਆ ਜਾਵੇਗਾ | ਹਰਜੀਤ ਸਿੰਘ ਵਰਸਾਲਚੱਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਹਰ ਪ੍ਰ੍ਰਕਾਰ ਦੀਆਂ ਸੂਹਲਤਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਲੋਕਾਂ 'ਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ |

ਪਿਛਲੀ ਖ਼ਬਰ ਮੀਂਹ ਨੇ ਕਈ ਬਿਮਾਰੀਆਂ ਤੋਂ ਲੋਕਾਂ ਨੰੂ ਦਿਵਾਈ ਨਿਜਾਤ <br/> ਅਗਲੀ ਖ਼ਬਰ ਵੱਖ-ਵੱਖ ਪਿੰਡਾਂ ਤੋਂ ਹੋ ਕੇ ਸ਼ਾਹਬਾਦ ਪੁੱਜਣ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।