01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ 'ਚ ਸਮਾਗਮ <br/>

ਅਜੀਤ ਡੈਸਕ 02-01-2026
ਘੱਲੂਘਾਰਾ ਸਾਹਿਬ, 1 ਜਨਵਰੀ (ਪਰਮ ਮਿਨਹਾਸ)-ਪਿੰਡ ਗੁਨੋਪੁਰ-ਸੈਦੋਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਨਿੱਘੀ ਤੇ ਮਿੱਠੀ ਯਾਦ 'ਚ ਸ਼ਹੀਦੀ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਢਾਡੀ ਜਥਾ ਭਾਈ ਸਚਿਨਦੀਪ ਸਿੰਘ ਸੋਹਲ ਵਲੋਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਸੰਗਤਾਂ ਲਈ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਸਬੰਧੀ ਕਮੇਟੀ ਮੈਂਬਰ ਡਾ. ਸੁਖਦੇਵ ਸਿੰਘ ਗੁੰਨੋਪੁਰ ਨੇ ਦੱਸਿਆ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਦਾ ਸਿੱਖ ਕੌਮ 'ਚ ਜ਼ਿਕਰਯੋਗ ਨਾਮਣਾ ਹੈ, ਜਿਸ ਕਰਕੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਹਰ ਸਾਲ ਗੁਰਦੁਆਰਾ ਗੁੰਨੋਪੁਰ ਵਿਖੇ ਦੁੱਧ ਦਾ ਲੰਗਰ ਲਗਾਇਆ ਜਾਂਦਾ ਹੈ | ਇਸ ਮੌਕੇ ਡਾ. ਮਨਮੋਹਨ ਸਿੰਘ ਭਾਗੋਵਾਲੀਆ, ਬਲਬੀਰ ਸਿੰਘ ਪਾਹੜਾ, ਪ੍ਰਧਾਨ ਮਹਿੰਦਰ ਸਿੰਘ ਖ਼ਜ਼ਾਨਚੀ, ਡਾ. ਸੁਖਦੇਵ ਸਿੰਘ, ਭਾਈ ਅਮਰਜੀਤ ਸਿੰਘ, ਮਾ. ਬਲਜੀਤ ਸਿੰਘ, ਸੁਰਿੰਦਰ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ, ਸ਼ਮਸ਼ੇਰ ਸਿੰਘ, ਬੂਆ ਦਾਸ, ਮੋਹਨ ਲਾਲ, ਦਲਬੀਰ ਚੰਦ, ਕਿਸ਼ਨ ਚੰਦ, ਝੰਡਾ ਸਿੰਘ, ਦੇਸ ਰਾਜ, ਡਾ. ਅਮਰੀਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੀ.ਏ.ਯੂ ਰਿਜ਼ਨਲ ਸਟੇਸ਼ਨ ਦੇ ਸਟਾਫ਼ ਨੇ ਨਵਾਂ ਸਾਲ ਦੀ ਸ਼ੁਰੂਆਤ ਪਰਮਾਤਮਾ ਦੇ ਓਟ ਆਸਰੇ ਨਾਲ ਕੀਤੀ ਅਗਲੀ ਖ਼ਬਰ ਸੁਨੀਲ ਕੁਮਾਰ ਸੰਨੀ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।