03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

ਨਗਰ ਕੀਰਤਨ 'ਚ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਜਥੇਦਾਰ ਕੇਸਰ ਸਿੰਘ ਫੁਲਵਾੜੀ ਗਤਕਾ ਪਾਰਟੀ ਦੇ ਨੌਜਵਾਨ | (ਸੱਜੇ) ਨਗਰ ਕੀਰਤਨ 'ਚ ਸ਼ਾਮਿਲ ਸਾਬਕਾ ਕੈਬਨਿਟ ਮੰਤਰੀ ਮਾਸਟਰ ਮੋਹਨ ਲਾਲ, ਸਰਬੱਤ ਖ਼ਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਨੂੰ ਸਿਰੋਪਾਓ ਦਿੰਦੇ ਹੋਏ ਪ੍ਰਬੰਧਕ | ਤਸਵੀਰਾਂ : ਸੰਧੂ <br/> ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ, ਨਗਰ ਕੀਰਤਨ ਵਿਚ ਝਾੜੂ ਦੀ ਸੇਵਾ ਕਰਦੀ ਹੋਈ ਸੰਗਤ ਤੇ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੰਦੀ ਹੋਈ ਪੰਜਾਬ ਪੁਲਿਸ ਦੀ ਟੁਕੜੀ | <br/> 02-01-2026
ਪਠਾਨਕੋਟ 1 ਜਨਵਰੀ (ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਈਾ ਮੁਹੱਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਜਿਸ 'ਚ ਜਥੇਦਾਰ ਕੇਸਰ ਸਿੰਘ ਫੁਲਵਾੜੀ ਗਤਕਾ ਪਾਰਟੀ ਦੇ ਨੌਜਵਾਨਾਂ ਨੇ ਗਤਕੇ ਦੇ ਹੈਰਤ-ਅੰਗੇਜ਼ ਕਰਤੱਬ ਦਿਖਾਏ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਦਾ ਵੱਖ-ਵੱਖ ਸਮਾਜ ਸੇਵੀ, ਧਾਰਮਿਕ ਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਸਟਾਲ ਲਗਾ ਕੇ ਭਰਵਾਂ ਸਵਾਗਤ ਕੀਤਾ | ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਈਾ ਮੁਹੱਲਾ ਤੋਂ ਸ਼ੁਰੂ ਹੋ ਕੇ ਇੰਦਰਾ ਕਾਲੋਨੀ, ਰੇਲਵੇ ਰੋਡ, ਵਾਲਮੀਕਿ ਚੌਕ, ਡਲਹੌਜ਼ੀ ਰੋਡ, ਮਿਸ਼ਨ ਰੋਡ, ਡਾਕਖ਼ਾਨਾ ਚੌਕ, ਗਾਂਧੀ ਚੌਕ ਤੋਂ ਹੁੰਦੇ ਹੋਏ ਵਾਪਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਮੁਹੱਲਾ ਸਰਾਈਾ ਵਿਖੇ ਸਮਾਪਤ ਹੋਇਆ | ਨਗਰ ਕੀਰਤਨ 'ਚ ਸ਼ਾਮਿਲ ਸੰਗਤਾਂ ਦੇ ਸਵਾਗਤ ਲਈ ਵੱਖ-ਵੱਖ ਸੰਸਥਾਵਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਤੇ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਸਰਬੱਤ ਖ਼ਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਜਥੇਦਾਰ ਗੁਰਜੀਤ ਸਿੰਘ, ਐਡਵੋਕੇਟ ਕੁਲਦੀਪ ਸਿੰਘ ਗੁੰਨਾ, ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ, ਮਨਜੀਤ ਸਿੰਘ, ਸਰਬ ਧਿਆਨ ਸਿੰਘ, ਚਰਨਜੀਤ ਸਿੰਘ ਬੇਦੀ, ਹਰਸਿਮਰਨਜੀਤ ਸਿੰਘ ਜੋਗੀ, ਸੁਰਜੀਤ ਸਿੰਘ, ਗੁਰਦੇਵ ਸਿੰਘ ਜੌਹਲ, ਮਨਿੰਦਰ ਸਿੰਘ ਬੌਬੀ, ਬਲਜੀਤ ਸਿੰਘ, ਵਪਾਰ ਮੰਡਲ ਪਠਾਨਕੋਟ ਚੇਅਰਮੈਨ ਅਨਿਲ ਮਹਾਜਨ, ਡਾ: ਤਰਸੇਮ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ ਬਿੱਟੂ, ਅਮਰਜੀਤ ਸਿੰਘ ਸਾਹਨੀ, ਮੀਤ ਜਥੇਦਾਰ ਸੰਜੇ ਸਿੰਘ ਖ਼ਾਲਸਾ, ਸ਼ਾਮ ਮਹਾਜਨ, ਰਨਵੀਰ ਸਿੰਘ, ਸੰਦੀਪ ਸਿੰਘ ਸ਼ਿੰਗਾਰੀ ਅਤੇ ਰਵਨੀਤ ਸਿੰਘ ਗਢ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਵਲੋਂ ਠੇਕੇਦਾਰ ਕੁਲਦੀਪ ਸਿੰਘ ਬਲਾਕ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਤੋਂ ਕੱਲ੍ਹ ਸਜਾਇਆ ਜਾਵੇਗਾ ਨਗਰ ਕੀਰਤਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।