16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਹਲਕਾ ਇੰਚਾਰਜ ਪੰਨੂੰ ਵਲੋਂ ਨਵ-ਨਿਯੁਕਤ ਯੂਥ ਟੀਮ ਤੇ ਹਲਕਾ ਕੋਆਰਡੀਨੇਟਰਾਂ ਦਾ ਸਨਮਾਨ

ਅਜੀਤ ਡੈਸਕ 03-01-2026
ਫ਼ਤਹਿਗੜ੍ਹ ਚੂੜੀਆਂ, 2 ਜਨਵਰੀ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੀ ਸਰਕਾਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪਾਰਟੀ ਅੰਦਰ ਮਿਹਨਤ ਤੇ ਇਹ ਇਮਾਨਦਾਰੀ ਨਾਲ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਚਲੇ ਆ ਰਹੇ ਵਰਕਰਾਂ ਦਾ ਮਾਣ-ਸਨਮਾਨ ਬਹਾਲ ਰੱਖਦਿਆਂ ਯੋਗ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਨਵ-ਨਿਯੁਕਤ ਯੂਥ ਟੀਮ ਤੇ ਬਲਾਕ ਕੋਆਰਡੀਨੇਟਰਾਂ ਨੂੰ ਸਨਮਾਨਿਤ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰੀਆਂ ਉੱਪਰ ਕੰਮ ਕਰ ਰਹੇ ਅਹੁਦੇਦਾਰਾਂ ਤੇ ਵਰਕਰਾਂ ਦੇ ਸਹਿਯੋਗ ਨਾਲ 2027 ਦੀ ਚੋਣ ਜੰਗ ਜਿੱਤ ਕੇ ਆਮ ਆਦਮੀ ਪਾਰਟੀ ਮੁੜ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਵੇਗੀ, ਜਿਸ ਲਈ ਸਮੂਹ ਪਾਰਟੀ ਵਰਕਰਾਂ ਤੇ ਆਗੂਆਂ ਨੇ ਕਮਰਕੱਸੇ ਕਰਕੇ ਸਿਲਸਿਲਾ ਵਾਰ ਮੀਟਿੰਗਾਂ ਦੀ ਨਿਰੰਤਰ ਸ਼ੁਰੂਆਤ ਕਰ ਦਿੱਤੀ ਹੈ | ਇਸ ਮੌਕੇ ਯੂਥ ਪ੍ਰਧਾਨ ਗੁਰਬਿੰਦਰ ਕਾਦੀਆਂ, ਮੁਖਵਿੰਦਰ ਸਿੰਘ, ਆਕਾਸ਼ਦੀਪ ਸਿੰਘ, ਗੁਰਦੀਪ ਸਿੰਘ, ਅਨਿਲ ਨੇਵ, ਮਨਦੀਪ ਸਿੰਘ, ਜਬਰਜੀਤ ਸਿੰਘ, ਜਗਜੀਤ ਸਿੰਘ, ਮਨਿੰਦਰ ਸਿੰਘ, ਰਪਜੀਤ ਸਿੰਘ, ਗੁਰਪ੍ਰੀਤ ਸਿੰਘ, ਅਜੇਦੀਪ ਸਿੰਘ, ਹਰਪਾਲ ਸਿੰਘ, ਗੁਰਭੇਜ ਸਿੰਘ, ਪਰਮਿੰਦਰ ਸਿੰਘ, ਵਿਸ਼ਾਲ ਮਸੀਹ, ਅੰਮਿ੍ਤਪਾਲ ਸਿੰਘ, ਹਰਵੰਤ ਸਿੰਘ, ਰਵੀ ਸਿੰਘ, ਸੁਖਪ੍ਰੀਤ ਸਿੰਘ, ਗੁਰਤੇਜ ਸਿੰਘ, ਗੁਰਵਿੰਦਰ ਸਿੰਘ, ਬਰਨਟ ਮਸੀਹ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਵੇਰੇ-ਸ਼ਾਮ ਲੱਗਦੇ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਗੁਰਦੁਆਰਾ ਚਰਨ ਕਮਲ ਸਾਹਿਬ ਘੁਮਾਣ ਵਿਖੇ 6 ਜਨਵਰੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਹੋਵੇਗੀ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।