24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਚੇਅਰਮੈਨ ਨਿਸ਼ਾਨ ਸਿੰਘ ਚਾਹਲ ਬੋਲੇਵਾਲ ਦਾ ਯੂਥ ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ <br/>

ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ ਨੂੰ ਯੂਥ ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਬਣਨ 'ਤੇ ਸਨਮਾਨਿਤ ਕਰਦੇ ਹੋਏ ਰਾਜਵਿੰਦਰ ਸਿੰਘ ਬਬਲੂ | ਤਸਵੀਰ : ਬੰਮਰਾਹ <br/> 04-01-2026
ਘੁਮਾਣ, 3 ਜਨਵਰੀ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ ਨੂੰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਯੂਥ ਵਿੰਗ ਮਾਝਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਆਮ ਆਦਮੀ ਪਾਰਟੀ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਬਬਲੂ ਦੇ ਦਫਤਰ ਘੁਮਾਣ ਵਿਖੇ ਨਿਸ਼ਾਨ ਸਿੰਘ ਚਾਹਲ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਹਲਕਾ ਉਪ ਇੰਚਾਰਜ ਅੰਮਿ੍ਤਪਾਲ ਸਿੰਘ ਸੋਹੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ | ਇਸ ਮੌਕੇ ਆਗੂਆਂ ਨੇ ਕਿਹਾ ਕਿ ਨਿਸ਼ਾਨ ਸਿੰਘ ਚਾਹਲ ਵਲੋਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਪਾਰਟੀ ਨੇ ਵੱਡਾ ਮਾਣ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਪਹਿਲੀ ਪਾਰਟੀ ਹੈ, ਜਿਨ੍ਹਾਂ ਨੇ ਆਪਣੇ ਵਰਕਰਾਂ ਨੂੰ ਮਾਣ-ਸਨਮਾਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਨੇ ਆਪਣੇ ਪੁੱਤ-ਭਤੀਜੇ ਉੱਚ ਪਦਵੀਆਂ 'ਤੇ ਬਿਠਾਏ | ਇਸ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਗਿਆ ਹੈ ਅਤੇ ਪਾਰਟੀ ਦੇ ਵਰਕਰ 2027 ਦੀਆਂ ਚੋਣਾਂ ਲਈ ਤਕੜੇ ਹੋ ਕੇ ਮਿਹਨਤ ਕਰ ਰਹੇ ਹਨ ਤੇ ਮੁੜ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ ਨੇ ਸਮੁੱਚੇ ਆਗੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਮੂਹ ਬਲਾਕ ਕੋਆਰਡੀਨੇਟਰ, ਦਲਜੀਤ ਸਿੰਘ ਬੱਬੂ, ਬਲਜੀਤ ਸਿੰਘ ਬਿੱਟੂ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਬਾਊ, ਪ੍ਰਲੋਕ ਸਿੰਘ, ਬਲਰਾਮ ਸਿੰਘ ਸਾਬਕਾ ਸਰਪੰਚ ਬਰਿਆਰ, ਤਲਵਿੰਦਰ ਸਿੰਘ, ਰਛਪਾਲ ਸਿੰਘ ਛੀਨਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੇ ਮੀਤ ਪ੍ਰਧਾਨ, ਬਲਾਕ ਪ੍ਰਧਾਨ ਤੇ ਸਰਪੰਚ ਗੁਰਦੀਪ ਸਿੰਘ ਕਾਹਲੋਂ ਨੂੰ ਸਦਮਾ <br/> ਅਗਲੀ ਖ਼ਬਰ 'ਆਪ' ਦੇ ਰਾਜ ਵਿਚ ਕਾਨੂੰਨ ਵਿਵਸਥਾ ਦਾ ਪਤਨ ਹੋਇਆ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।