ਗੁਰਦਾਸਪੁਰ, 20 ਜਨਵਰੀ (ਚੱਕਰਾਜਾ)-ਜ਼ਿਲ੍ਹਾ ਟਾਊਨ ਪਲੈਨਰ ਰਿਤਿਕਾ ਅਰੋੜਾ ਨੂੰ ਵਿਜੀਲੈਂਸ ਨੇ ਅੱਜ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ | ਦੱਸ ਦਈਏ ਕਿ ਬੀਤੇ ਕੱਲ੍ਹ ਜ਼ਿਲ੍ਹਾ ਟਾਊਨ ਪਲੈਟਰ ਰਿਤਿਕਾ ਅਰੋੜਾ ਨੂੰ ਉਸ ਦੇ ਦਫ਼ਤਰ 'ਚੋਂ ਇਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਸੀ | ਜਿਸ ਦੀ ਸ਼ਿਕਾਇਤ ਗੁਰਜੀਤ ਸਿੰਘ ਨਾਂਅ ਦੇ ਵਿਅਕਤੀ ਵਲੋਂ ਕੀਤੀ ਗਈ ਸੀ, ਜਿਸ ਨੇ ਸੱਤ ਕਨਾਲ 15 ਮਰਲੇ ਦੇ ਕਰੀਬ ਜ਼ਮੀਨ ਖ਼ਰੀਦੀ ਸੀ ਤੇ ਉਸ ਦੇ ਪਲਾਟ ਕੱਟਣ ਦੀ ਮਨਜ਼ੂਰੀ ਦੇਣ ਲਈ ਰਿਤਿਕਾ ਅਰੋੜਾ ਵਲੋਂ ਇਕ ਲੱਖ ਰੁਪਏ ਪ੍ਰਤੀ ਪਲਾਟ ਰਿਸ਼ਵਤ ਦੀ ਮੰਗ ਕੀਤੀ ਗਈ ਸੀ | ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਤੇ ਟਰੈਪ ਲਗਾ ਕੇ ਜ਼ਿਲ੍ਹਾ ਟਾਊਨ ਪਲੈਨਰ ਰਿਤਿਕਾ ਅਰੋੜਾ ਨੂੰ ਗਿ੍ਫ਼ਤਾਰ ਕੀਤਾ ਗਿਆ | ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਿਤਿਕਾ ਅਰੋੜਾ ਦੇ ਚਾਰ ਦਿਨ ਦੇ ਰਿਮਾਂਡ ਦੀ ਪੇਸ਼ਕਸ਼ ਕੀਤੀ ਗਈ ਸੀ | ਪਰ ਮਾਣਯੋਗ ਅਦਾਲਤ ਵਲੋਂ ਹੋਰ ਪੁੱਛਗਿੱਛ ਲਈ ਉਸ ਦਾ ਦੋ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ |