23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗਣਿਤ ਤੇ ਵਿਗਿਆਨ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>

ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਸੁਖਜਿੰਦਰ ਸਿੰਘ ਮੱਲਿਆਂਵਾਲ | ਤਸਵੀਰ : ਗੁਰਪ੍ਰਤਾਪ ਸਿੰਘ ਕਾਹਲੋਂ <br/> 21-01-2026
ਵਡਾਲਾ ਗ੍ਰੰਥੀਆਂ, 20 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਲਾਰੈਂਸ ਇੰਟਰਨੈਸ਼ਨਲ ਸਕੂਲ ਡੱਲਾ ਮੋੜ ਦੇ ਵਿਦਿਆਰਥੀਆਂ ਨੇ ਬਾਂਸਲ ਕੋਚਿੰਗ ਕਲਾਸ ਬਟਾਲਾ ਵਲੋਂ ਕਰਵਾਏ ਗਣਿਤ ਤੇ ਵਿਗਿਆਨ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਟੈਸਟ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਟਰਾਫੀਆਂ ਤੇ ਸਰਟੀਫਿਕੇਟ ਦਿੱਤੇ ਗਏ, ਜਦਕਿ ਹੋਰ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਤੇ ਤਗਮੇ ਦੇ ਕੇ ਹੌਂਸਲਾ ਅਫ਼ਜ਼ਾਈ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਡਾ. ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਤੇ ਲਗਨ ਨਾਲ ਵਿਦਿਆਰਥੀ ਨਾ ਸਿਰਫ਼ ਅਜਿਹੇ ਮੁਕਾਬਲਿਆਂ ਵਿਚ ਕਾਮਯਾਬੀ ਹਾਸਲ ਕਰ ਸਕਦੇ ਹਨ, ਸਗੋਂ ਭਵਿੱਖ 'ਚ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਵੀ ਸ਼ਾਨਦਾਰ ਨਤੀਜੇ ਲਿਆ ਸਕਦੇ ਹਨ | ਉਨ੍ਹਾਂ ਮਾਪਿਆਂ ਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਦਾ ਪ੍ਰੇਰਿਤ ਕਰਦੇ ਰਹਿਣ | ਇਸ ਦੌਰਾਨ ਸਕੂਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਮੱਲਿਆਂਵਾਲ ਨੇ ਕਿਹਾ ਕਿ ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਵਿਗਿਆਨ ਅਤੇ ਗਣਿਤ ਵਰਗੇ ਮਹੱਤਵਪੂਰਨ ਵਿਸ਼ਿਆਂ ਪ੍ਰਤੀ ਰੁਚੀ ਵਧਾਉਂਦੀਆਂ ਹਨ | ਉਨ੍ਹਾਂ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ |

ਪਿਛਲੀ ਖ਼ਬਰ ਮਿਲਕਫੈੱਡ ਚੇਅਰਮੈਨ ਸ਼ੇਰਗਿੱਲ ਵਲੋਂ ਵੇਰਕਾ ਮਿਲਕ ਤੇ ਕੈਟਲ ਫੀਡ ਆਊਟ ਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ... ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜੂਡੋ ਖੇਡ 'ਚੋਂ ਨੈਸ਼ਨਲ ਪੱਧਰ 'ਤੇ ਜਿੱਤਿਆ ਗੋਲਡ ਮੈਡਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।