23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮਿਲਕਫੈੱਡ ਚੇਅਰਮੈਨ ਸ਼ੇਰਗਿੱਲ ਵਲੋਂ ਵੇਰਕਾ ਮਿਲਕ ਤੇ ਕੈਟਲ ਫੀਡ ਆਊਟ ਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਦਾ ਭਰੋਸਾ <br/>

ਅਜੀਤ ਡੈਸਕ 21-01-2026
ਫਤਹਿਗੜ੍ਹ ਚੂੜੀਆਂ, 20 ਜਨਵਰੀ (ਐਮ.ਐਸ. ਫੁੱਲ)-ਵੇਰਕਾ ਮਿਲਕ ਤੇ ਕੈਟਲ ਫੀਡ ਆਊਟ ਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਮਿਲਕਫੈੱਡ 2023 ਰੂਲ 'ਤੇ ਆਊਟ ਸੋਰਸ ਕਰਮਚਾਰੀਆਂ ਨੂੰ ਮਹਿਕਮੇ ਵਿਚ ਰੈਗੂਲਰ ਕਰਨ ਲਈ ਮਿਲਕਫੈੱਡ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਮੀਟਿੰਗ ਕਰਕੇ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਹੈ | ਸੂਬਾ ਪ੍ਰਧਾਨ ਪਵਨਦੀਪ ਸਿੰਘ ਨੇ ਦੱਸਿਆ ਕਿ ਵੇਰਕਾ ਮਿਲਕ ਤੇ ਕੈਟਲ ਫ਼ੀਡ ਆਊਟ ਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਮੁੱਖ ਦਫ਼ਤਰ ਦੇ ਘਿਰਾਓ ਦਾ ਸੱਦਾ ਦਿੱਤਾ ਗਿਆ ਸੀ | ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਏ.ਐੱਮ.ਡੀ., ਐੱਚ.ਆਰ. ਜੀ.ਐੱਮ. ਪੰਜਾਬ ਵਿਭਾਗ ਵਲੋਂ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਤੇ ਯੂਨੀਅਨ ਦੇ ਆਗੂਆਂ ਵਲੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕਾਫ਼ੀ ਸਮਾਂ ਵਿਚਾਰ ਚਰਚਾ ਕੀਤੀ, ਜਿਨ੍ਹਾਂ ਵਿਚੋਂ ਕੁਝ ਮੰਗਾਂ ਨੂੰ ਚੇਅਰਮੈਨ ਨੇ ਮੌਕੇ 'ਤੇ ਹੱਲ ਕਰਵਾਇਆ | ਸੂਬਾ ਪ੍ਰਧਾਨ ਪਵਨਦੀਪ ਸਿੰਘ ਨੇ ਦੱਸਿਆ ਕਿ ਜੇਕਰ ਮੀਟਿੰਗ ਕਰਕੇ ਗੱਲਬਾਤ ਰਾਹੀਂ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਦਾ ਰੁਖ ਅਖਤਿਆਰ ਕੀਤਾ ਜਾਵੇਗਾ | ਇਸ ਮੌਕੇ ਜਸਵੀਰ ਸਿੰਘ, ਜਤਿੰਦਰ ਸਿੰਘ, ਕੁਲਮਨਵੀਰ ਸਿੰਘ, ਸੁਖਦੀਪ ਸਿੰਘ, ਅਮਨਦੀਪ ਸਿੰਘ, ਬਚਿੱਤਰ ਸਿੰਘ, ਰੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਰਾਜਦੀਪ ਸਿੰਘ, ਅਵਤਾਰ ਸਿੰਘ ਗੁਰਦੀਪ ਸਿੰਘ ਨੀਟਾ ਹਾਜ਼ਰ ਸਨ |

ਪਿਛਲੀ ਖ਼ਬਰ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਲੰਗਰ ਲਗਾਏ ਅਗਲੀ ਖ਼ਬਰ ਗਣਿਤ ਤੇ ਵਿਗਿਆਨ ਟੈਸਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।