ਕੋਟਲੀ ਸੂਰਤ ਮੱਲ੍ਹੀ, 20 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦੇ 671ਵਾਂ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਵੱਖ-ਵੱਖ ਪਕਵਾਨਾਂ ਦੇ ਵਿਸ਼ਾਲ ਲੰਗਰ ਲਗਾਏ ਗਏ | ਇਸ ਮੌਕੇ ਮੁੱਖ ਪ੍ਰਬੰਧਕ ਪਲਵਿੰਦਰ ਸਿੰਘ ਗੋਰਾਇਆ ਤੇ ਸੁੱਖ ਗੋਰਾਇਆ ਨੇ ਦੱਸਿਆ ਕਿ ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਦਰਬਾਰ 'ਚ ਨਤਮਸਤਕ ਹੋਣ ਆ ਰਹੀਆਂ ਸੰਗਤਾਂ ਦੇ ਸਵਾਗਤ ਤੇ ਟਹਿਲ ਸੇਵਾ ਕਰਨ ਲਈ ਇਲਾਕੇ ਦੀਆਂ ਸੰਗਤਾਂ ਪੱਬਾਂਭਾਰ ਹੋਈਆਂ ਪਈਆਂ ਹਨ ਤੇ ਵਿਸ਼ਾਲ ਲੰਗਰ ਲਗਾਏ ਗਏ | ਉਨ੍ਹਾਂ ਦੱਸਿਆ ਕਿ ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦਾ ਜਨਮ ਦਿਹਾੜਾ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਦੇਵ ਅਚਾਰੀਆ ਮਹਾਰਾਜ ਦੀ ਰਹਿਨੁਮਾਈ ਹੇਠ ਸੰਗਤਾਂ ਵਲੋਂ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਤੇ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਲਈ ਲੰਗਰਾਂ ਦੇ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਰਣਜੀਤ ਸਿੰਘ, ਮਨਜੀਤ ਸਿੰਘ, ਜਗਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮੰਨਾ, ਸਰਬਜੀਤ ਸਿੰਘ, ਨਵਜੋਤ ਸਿੰਘ, ਮਿਲਾਪ ਸਿੰਘ, ਮਹਿਤਾਬ ਸਿੰਘ, ਰਵਿੰਦਰ ਸਿੰਘ ਰਵੀ ਆਦਿ ਹਾਜ਼ਰ ਸਨ |