23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਾਬਕਾ ਚੇਅਰਮੈਨ ਵਾਹਲਾ ਵਲੋਂ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਦੇ ਮੁਕਾਬਲਿਆਂ ਦਾ ਉਦਘਾਟਨ <br/>

ਅਜੀਤ ਡੈਸਕ 21-01-2026
ਵਡਾਲਾ ਗ੍ਰੰਥੀਆਂ, 20 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਸਤਕੋਹਾ ਵਿਖੇ ਨਗਰ ਨਿਵਾਸੀਆਂ ਅਤੇ ਵਿਦੇਸ਼ ਵੱਸਦੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 4 ਰੋਜ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਨੇ ਖੇਡ ਪ੍ਰੇਮੀਆਂ ਵਿਚ ਭਾਰੀ ਉਤਸ਼ਾਹ ਪੈਦਾ ਕਰ ਦਿੱਤਾ ਹੈ | ਟੂਰਨਾਮੈਂਟ ਦੇ ਦੂਜੇ ਦਿਨ ਦੇ ਮੈਚਾਂ ਦੀ ਸ਼ੁਰੂਆਤ ਕਰਦਿਆਂ ਸੁਰਿੰਦਰ ਸਿੰਘ ਗੁਰਾਇਆ ਟਰੈਫਿਕ ਇੰਚਾਰਜ ਬਟਾਲਾ, ਸੁਖਬੀਰ ਸਿੰਘ ਘੁੰਮਣ ਜੇ.ਈ. ਅਤੇ ਲਾਡੀ ਰੰਧਾਵਾ ਕਲੇਰ ਖੁਰਦ ਵਲੋਂ ਖਿਡਾਰੀਆਂ ਨਾਲ ਜਾਣ-ਪਛਾਣ ਕਰ ਕੇ ਕੀਤੀ ਗਈ | ਜਦੋਂ ਕਿ ਟੂਰਨਾਮੈਂਟ ਦੇ ਤੀਜੇ ਦਿਨ ਦੇ ਮੈਚਾਂ ਦੀ ਸ਼ੁਰੂਆਤ ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਕੀਤੀ ਗਈ | ਸ: ਵਾਹਲਾ ਨੇ ਕਿਹਾ ਕਿ ਖੇਡਾਂ ਸਿਹਤਮੰਦ ਸਮਾਜ ਦੀ ਨੀਂਹ ਹੁੰਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਆਖਿਆ ਕਿ ਖੇਡਾਂ ਨਾਲ ਸਿਰਫ਼ ਸਰੀਰਕ ਤਾਕਤ ਹੀ ਨਹੀਂ ਵਧਦੀ, ਸਗੋਂ ਮਾਨਸਿਕ ਤੌਰ 'ਤੇੇ ਵੀ ਮਨੁੱਖ ਮਜ਼ਬੂਤ ਬਣਦਾ ਹੈ | ਟੂਰਨਾਮੈਂਟ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਵਲੋਂ ਲੋੜਵੰਦ ਬੱਚਿਆਂ ਨੂੰ ਜੈਕਿਟਾਂ ਦੀ ਵੰਡ ਅਗਲੀ ਖ਼ਬਰ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।