ਡੇਰਾ ਬਾਬਾ ਨਾਨਕ, 20 ਜਨਵਰੀ (ਵਿਜੇ ਸ਼ਰਮਾ)-ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਹੱਡ ਚੀਰਵੀਂ ਠੰਢ ਨੂੰ ਵੇਖਦਿਆਂ 10 ਡੋਗਰਾ ਮਾਰਗ ਸਥਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਇਕ ਵੱਡਾ ਉਪਰਾਲਾ ਕਰਦਿਆਂ ਲੋੜਵੰਦ ਪਰਿਵਾਰਾਂ ਦੇ 60 ਬੱਚਿਆਂ ਨੂੰ ਜੈਕਟਾਂ ਦੀ ਵੰਡ ਕੀਤੀ ਗਈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਅੰਸ-ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਕੜਾਕੇ ਦੀ ਪੈ ਰਹੀ ਸਰਦੀ ਦੇ ਮੱਦੇਨਜ਼ਰ ਮਿਸ਼ਨ ਵਲੋਂ ਲੋੜਵੰਦ ਬੱਚਿਆਂ ਨੂੰ ਜੈਕਟਾਂ ਦੀ ਵੰਡ ਕੀਤੀ ਗਈ ਹੈ |