23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ <br/>

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਐਡਵੋਕੇਟ ਅਜੇਪਾਲ ਸਿੰਘ ਢਿੱਲੋਂ ਤੇ ਹੇਠਾਂ ਹਾਜ਼ਰ ਵਰਕਰ | ਅਜੀਤ ਤਸਵੀਰ <br/> 21-01-2026
ਗੁਰਦਾਸਪੁਰ, 20 ਜਨਵਰੀ (ਚੱਕਰਾਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਨੌਜਵਾਨਾਂ ਅੰਦਰ ਵੱਧ ਰਹੇ ਨਸ਼ਿਆਂ ਦੇ ਰੁਝਾਨ 'ਤੇ ਚਿੰਤਾ ਪ੍ਰਗਟ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤੇ ਵਰਕਰ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੀ ਭਲਾਈ ਲਈ ਕੰਮ ਕਰ ਰਹੇ ਹਨ | ਜਿਸ ਤਰ੍ਹਾਂ ਮੌਜੂਦਾ ਸਮੇਂ 'ਚ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ, ਉਹ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅੱਜ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਤੇ ਜਵਾਨੀ ਨਸ਼ੇ ਦੀ ਦਲਦਲ 'ਚ ਫਸਦੀ ਜਾ ਰਹੀ ਹੈ | ਜਦੋਂ ਕਿ ਬੇਰੁਜ਼ਗਾਰੀ ਕਾਰਨ ਨੌਜਵਾਨ ਵਰਗ ਵਿਦੇਸ਼ਾਂ ਵੱਲ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਸਰਕਾਰ ਵਲੋਂ ਕੋਈ ਯੋਜਨਾ ਨਹੀਂ ਬਣਾਈ ਜਾ ਰਹੀ | ਪੰਜਾਬ ਦੇ ਜ਼ਿਆਦਾਤਰ ਸਿਆਸੀ ਦਲ ਸਿਰਫ਼ ਇਕ ਦੂਸਰੇ ਉੱਪਰ ਦੋਸ਼ ਲਗਾਉਣ 'ਚ ਰੁੱਝੇ ਹਨ ਤੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ, ਬੇਰੁਜ਼ਗਾਰੀ, ਨਸ਼ੇ ਨੂੰ ਰੋਕਣ ਸਬੰਧੀ ਕੋਈ ਸੰਜੀਦਾ ਨਹੀਂ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਤੇ ਬੰਦੀ ਸਿੰਘਾਂ ਨੂੰ ਜ਼ਰੂਰ ਰਿਹਾਅ ਕਰਵਾਇਆ ਜਾਵੇਗਾ | ਹਲਕਾ ਇੰਚਾਰਜ ਅਜੇਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ 'ਚ ਪੰਜਾਬ ਕਰਜ਼ੇ ਦੀ ਮਾਰ ਹੇਠਾਂ ਆ ਚੁੱਕਾ ਹੈ | ਪਰ ਸਰਕਾਰ ਨੇ ਚੁੱਪੀ ਧਾਰੀ ਹੈ | ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਇੱਕਜੁੱਟ ਹੋ ਕੇ ਪੰਜਾਬ ਤੇ ਪੰਜਾਬੀਅਤ ਨੂੰ ਬਚਾਉਣ ਦੀ ਕੋਸ਼ਿਸ਼ ਕਰੀਏ ਤੇ ਜੇਕਰ ਅਸੀਂ ਅੱਜ ਵੀ ਚੁੱਪ ਬੈਠੇ ਰਹੇ ਤਾਂ ਆਉਣ ਵਾਲਾ ਸਮਾਂ ਤੇ ਕੌਮ ਸਾਨੰੂ ਕਦੇ ਮੁਆਫ਼ ਨਹੀਂ ਕਰੇਗੀ | ਇਸ ਮੌਕੇ ਹਲਕਾ ਇੰਚਾਰਜ ਵਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਨਿਯੁਕਤੀ ਵੀ ਕੀਤੀ ਗਈ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰ ਤੇ ਹੋਰ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਦੀ ਵਿਦਿਆਰਥਣ ਸੀਰਤ ਲੂਨਾ ਨੇ ਰਾਸ਼ਟਰੀ ਪੱਧਰ 'ਤੇ ਜਿੱਤਿਆ ਤਗਮਾ ਅਗਲੀ ਖ਼ਬਰ ਕਸਬਾ ਨਿੱਕੇ ਘੁੰਮਣ ਦੇ ਆਸ-ਪਾਸ ਦੀਆਂ ਸੰਪਰਕ ਸੜਕਾਂ ਦੀ ਹਾਲਤ ਬੇਹੱਦ ਖਸਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।