23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਵਰਗੀ ਬਾਲ ਕਿ੍ਸ਼ਨ ਮਿੱਤਲ ਨਮਿਤ ਸ਼ਰਧਾਂਜਲੀ ਸਮਾਗਮ <br/>

ਸਵ: ਬਾਲ ਕ੍ਰਿਸ਼ਨ ਮਿਤਲ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਹਾਜ਼ਰ ਸੰਗਤ ਤੇ ਆਗੂ ਤੇ ਇਨਸੈਟ 'ਚ ਸਵ: ਬਾਲ ਕ੍ਰਿਸ਼ਨ ਮਿੱਤਲ ਦੀ ਫਾਈਲ ਫੋਟੋ | ਤਸਵੀਰਾਂ: ਵਿਸ਼ਾਲ ਮੁੰਨਾ <br/> 21-01-2026
ਗੁਰਦਾਸਪੁਰ, 20 ਜਨਵਰੀ (ਗੁਰਪ੍ਰਤਾਪ ਸਿੰਘ)-ਸਵਰਗੀ ਬਾਲ ਕਿ੍ਸ਼ਨ ਮਿੱਤਲ ਜੋ ਇਕ ਪ੍ਰਸਿੱਧ ਉਦਯੋਗਪਤੀ, ਸਮਾਜ ਸੇਵਕ, ਭਾਜਪਾ ਨੇਤਾ ਤੇ ਗੁਰਦਾਸਪੁਰ ਦੇ ਕਈ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸਨ | ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ 'ਚ ਹਜ਼ਾਰਾਂ ਲੋਕ ਸ਼ਾਮਿਲ ਹੋਏ, ਜਿਨ੍ਹਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਸਮਾਜ ਪ੍ਰਤੀ ਉਨ੍ਹਾਂ ਦੀ ਸੇਵਾ ਨੂੰ ਯਾਦ ਕੀਤਾ ਗਿਆ | ਇਸ ਮੌਕੇ ਡੀ.ਏ.ਵੀ. ਵਿੱਦਿਅਕ ਸੰਸਥਾਵਾਂ ਦੇ ਰਾਸ਼ਟਰੀ ਨਿਰਦੇਸ਼ਕ ਵੀ.ਕੇ ਕਪੂਰ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਤੇ ਰਮਨ ਬਹਿਲ ਨੇ ਆਪਣੇ-ਆਪਣੇ ਸੰਬੋਧਨਾਂ ਵਿਚ ਬਾਲ ਕਿ੍ਸ਼ਨ ਮਿੱਤਲ ਦੇ ਦਿਹਾਂਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ | ਸਮਾਜ ਪ੍ਰਤੀ ਉਨ੍ਹਾਂ ਦੀ ਸੇਵਾ ਬਾਰੇ ਚਰਚਾ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸੇਵਾ ਦੀ ਭਾਵਨਾ ਨਾਲ ਭਰੇ ਅਜਿਹੇ ਵਿਅਕਤੀ ਬਹੁਤ ਘੱਟ ਦੇਖਣ ਨੂੰ ਮਿਲਦੇ ਹਨ, ਜੋ ਹਮੇਸ਼ਾ ਬਿਨ੍ਹਾਂ ਕਿਸੇ ਸਵਾਰਥ ਦੇ ਸਮਾਜ ਦੇ ਮੋਹਰੀ ਸਥਾਨ 'ਤੇ ਖੜ੍ਹੇ ਰਹਿੰਦੇ ਹਨ | ਇਨ੍ਹਾਂ ਆਗੂਆਂ ਵਲੋਂ ਹਰ ਸਮੇਂ ਮਿੱਤਲ ਪਰਿਵਾਰ ਦੇ ਨਾਲ ਖੜ੍ਹੇ ਰਹਿਣ ਦਾ ਵਾਅਦਾ ਕੀਤਾ ਗਿਆ | ਇਸ ਮੌਕੇ ਗੁਰਦਾਸਪੁਰ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਕੇਸ਼ ਜੋਤੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੀਰਜ ਸਲਹੋਤਰਾ, ਪਠਾਨਕੋਟ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਅਨਿਲ ਵਾਸੂਦੇਵਾ, ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ, ਭਾਜਪਾ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ, ਰੋਟਰੀ ਦੇ ਸੀਨੀਅਰ ਅਧਿਕਾਰੀ ਰਾਜੇਸ਼ ਕਵਾਤਰਾ ਬਟਾਲਾ, ਸੁਖਜਿੰਦਰਾ ਗਰੁੱਪ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਅਤੇ ਵੱਡੀ ਗਿਣਤੀ ਵਿਚ ਡਾਕਟਰ, ਵਕੀਲ, ਸੀਨੀਅਰ ਅਧਿਕਾਰੀ ਅਤੇ ਧਾਰਮਿਕ ਆਗੂ ਮੌਜੂਦ ਰਹੇ |

ਪਿਛਲੀ ਖ਼ਬਰ 18 ਫੁੱਟ ਚੌੜੀ ਸੜਕ ਬਣਾਉਣ 'ਤੇ ਸਰਪੰਚ ਭੀਖੋਵਾਲੀ ਵਲੋਂ ਵਿਧਾਇਕ ਰੰਧਾਵਾ ਦਾ ਧੰਨਵਾਦ <br/> ਅਗਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਦੀ ਵਿਦਿਆਰਥਣ ਸੀਰਤ ਲੂਨਾ ਨੇ ਰਾਸ਼ਟਰੀ ਪੱਧਰ 'ਤੇ ਜਿੱਤਿਆ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।