23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਦਿੱਲੀ ਦੇ ਇਸ਼ਾਰੇ 'ਤੇ ਚੱਲਣ ਵਾਲੀਆਂ ਰਾਜਨੀਤਕ ਪਾਰਟੀ ਨੂੰ ਪੰਜਾਬ ਦੇ ਲੋਕ ਹੁਣ ਮੂੰਹ ਨਹੀਂ ਲਗਾਉਣਗੇ-ਰਾਏਚੱਕ

ਅਜੀਤ ਡੈਸਕ 21-01-2026
ਧਾਰੀਵਾਲ, 20 ਜਨਵਰੀ (ਸਵਰਨ ਸਿੰਘ)-ਪੰਜਾਬ ਅੰਦਰ ਜੇਕਰ ਕਿਧਰੇ ਵਿਕਾਸ ਹੋਇਆ ਹੈ ਤਾਂ ਉਹ ਅਕਾਲੀ ਦਲ ਦੀਆਂ ਸਰਕਾਰਾਂ ਦੇ ਸਮੇਂ ਹੋਇਆ ਹੈ | ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਦਲ ਆਗੂ ਅਜੀਤ ਸਿੰਘ ਰਾਣਾ ਰਾਏਚੱਕ ਤੇ ਸਾਬਕਾ ਸਰਪੰਚ ਸਾਹਿਬ ਸਿੰਘ ਫੈਜਉੱਲਾ ਚੱਕ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜ਼ੂਦਾ ਮੁੱਖ ਮੰਤਰੀ ਭਗਵੰਤ ਮਾਨ ਹਰੇਕ ਸਟੇਜ ਤੋਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਬੋਲਦੇ ਹਨ, ਕਿਉਂਕਿ ਉਨ੍ਹਾਂ ਨੂੰ ਵੀ ਅੰਦਰੋ-ਅੰਦਰੀ ਡਰ ਹੈ ਕਿ ਜੇਕਰ ਅਕਾਲੀ ਦਲ ਮੁੜ ਪੰਜਾਬ ਦੀ ਸਤ੍ਹਾ 'ਤੇ ਕਾਬਜ਼ ਹੁੰਦਾ ਹੈ ਤਾਂ ਬਾਕੀ ਪਾਰਟੀਆਂ ਦਾ ਭਵਿੱਖ ਧੁੰਦਲਾ ਹੋ ਜਾਣਾ ਹੈ, ਪਰ ਪੰਜਾਬ ਦੇ ਲੋਕ ਹੁਣ ਭਲੀ ਭਾਂਤ ਸਮਝ ਚੁੱਕੇ ਹਨ ਕਿ ਬਾਕੀ ਸਭ ਪਾਰਟੀਆਂ ਦੀ ਤਾਰ ਦਿੱਲੀ ਤੋਂ ਹਿਲਦੀ ਹੈ ਅਤੇ ਕੇਵਲ ਤਾਂ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਦਾ ਹਰੇਕ ਨੇਤਾ ਪੰਜਾਬੀ ਹੈ ਤੇ ਸੂਬੇ ਦੇ ਚੰਗੇ ਭਵਿੱਖ ਲਈ ਕੇਵਲ ਅਕਾਲੀ ਦਲ ਹੀ ਸਹੀ ਪਾਰਟੀ ਹੈ |

ਪਿਛਲੀ ਖ਼ਬਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਦੇ ਅੰਤਿਮ ਸੰਸਕਾਰ 'ਚ ਕਈ ਲੋਕ ਹੋਏ ਸ਼ਾਮਿਲ <br/> ਅਗਲੀ ਖ਼ਬਰ ਆਮ ਆਦਮੀ ਪਾਰਟੀ ਯੂਥ ਵਿੰਗ ਪ੍ਰਧਾਨਾਂ ਨਾਲ ਹਲਕਾ ਇੰਚਾਰਜ ਐਡਵੋਕੇਟ ਸੇਖਵਾਂ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।