23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮੈਡਲ ਜੇਤੂ ਜੂਡੋ ਖਿਡਾਰਨਾਂ ਨੂੰ ਸਨਮਾਨਿਤ ਕਰ ਕੇ ਧੀਆਂ ਨੂੰ ਦਿੱਤਾ ਲੋਹੜੀ ਦਾ ਤੋਹਫ਼ਾ <br/>

ਜੂਡੋ ਖਿਡਾਰਨਾਂ ਨੰੂ ਸਨਮਾਨਿਤ ਕਰਦੇ ਹੋਏ ਕਰਦੇ ਹੋਏ ਜ਼ਿਲ੍ਹਾ ਸੁਰੱਖਿਆ ਅਫ਼ਸਰ ਕਿਰਤਪ੍ਰੀਤ ਕੌਰ, ਜੂਡੋਕਾ ਵੈਲਫੇਅਰ ਸੁਸਾਇਟੀ ਦੇ ਵਿੱਤ ਸਕੱਤਰ ਬਲਵਿੰਦਰ ਕੌਰ ਰਾਵਲਪਿੰਡੀ ਤੇ ਹੋਰ | ਤਸਵੀਰ: ਵਿਸ਼ਾਲ ਮੁੰਨਾ <br/> 21-01-2026
ਗੁਰਦਾਸਪੁਰ, 20 ਜਨਵਰੀ (ਚੱਕਰਾਜਾ)-ਗੁਰਦਾਸਪੁਰ ਦੇ ਜੂਡੋ ਖਿਡਾਰੀ ਲੜਕੇ ਜਿਥੇ ਦੇਸ਼ ਵਿਦੇਸ਼ 'ਚ ਨਾਮਣਾ ਖੱਟ ਰਹੇ ਹਨ, ਉੱਥੇ ਲੜਕੀਆਂ ਵਲੋਂ ਵੀ ਨੈਸ਼ਨਲ ਪੱਧਰ 'ਤੇ ਮੈਡਲ ਜਿੱਤ ਕੇ ਨਵੀਆਂ ਪੈੜਾਂ ਪਾਈਆਂ ਜਾ ਰਹੀਆਂ ਹਨ | ਰਾਣੀ ਲਕਸ਼ਮੀ ਬਾਈ ਜੂਡੋ ਟ੍ਰੇਨਿੰਗ ਸੈਂਟਰ ਗੁਰਦਾਸਪੁਰ ਦੀਆਂ ਲੜਕੀਆਂ ਵਲੋਂ ਪਿਛਲੇ ਦਿਨੀਂ ਦਿੱਲੀ ਵਿਖੇ 4 ਗੋਲਡ ਮੈਡਲ ਜਿੱਤ ਕੇ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ | ਜ਼ਿਲ੍ਹਾ ਜੂਡੋਕਾ ਵੈੱਲਫੇਅਰ ਸੁਸਾਇਟੀ ਵਲੋਂ ਸ਼ਾਨ ਟਰੈਵਲ ਏਜੰਸੀ ਦੇ ਐਮ.ਡੀ ਗਗਨਦੀਪ ਸ਼ਰਮਾ ਦੇ ਸਹਿਯੋਗ ਨਾਲ ਖਿਡਾਰਨਾਂ ਦੀ ਹਾੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੰੂ ਸਨਮਾਨਿਤ ਕੀਤਾ | ਸਨਮਾਨ ਸਮਾਗਮ ਦੀ ਪ੍ਰਧਾਨਗੀ ਕਿਰਤਪ੍ਰੀਤ ਕੌਰ ਜ਼ਿਲ੍ਹਾ ਸੁਰੱਖਿਆ ਅਫ਼ਸਰ ਗੁਰਦਾਸਪੁਰ ਨੇ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਜੂਡੋ ਜਿਹੀ ਮਾਰਸ਼ਲ ਆਰਟ ਖੇਡ ਨੂੰ ਅਪਣਾ ਕੇ ਨਵੀਂ ਉਡਾਣ ਭਰੀ ਹੈ | ਅੱਜ ਜਦੋਂ ਸੋਸ਼ਲ ਮੀਡੀਆ ਦੇ ਯੁੱਗ ਵਿਚ ਉੱਭਰਦੀ ਪੀੜ੍ਹੀ ਮੋਬਾਈਲ ਫੋਨਾਂ 'ਤੇ ਰੀਲਾਂ ਬਣਾਉਣ 'ਚ ਵਿਅਸਤ ਹੈ | ਪਰ ਜੂਡੋ ਖਿਡਾਰਨਾਂ ਆਪਣੀ ਖ਼ੂਨ ਪਸੀਨੇ ਦੀ ਕਮਾਈ ਨਾਲ ਮੈਡਲ ਜਿੱਤ ਕੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ | ਜੂਡੋਕਾ ਵੈੱਲਫੇਅਰ ਸੁਸਾਇਟੀ ਦੇ ਵਿੱਤ ਸਕੱਤਰ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਲੋਹੜੀ ਤੇ ਮਾਘੀ ਦੇ ਤਿਉਹਾਰ ਦਾ ਮਹੱਤਵ ਸਮਝਾਉਂਦਿਆਂ ਕਿਹਾ ਕਿ ਮੁਗ਼ਲਾਂ ਨਾਲ ਟੱਕਰ ਲੈਣ ਵਾਲਾ ਦੁੱਲਾ ਭੱਟੀ ਪੰਜਾਬ ਦੀ ਕਿਸਾਨੀ ਲਈ ਰੋਲ ਮਾਡਲ ਹੈ, ਜਿਸ ਨੇ ਧੀਆਂ ਦੀ ਇੱਜ਼ਤ ਮਹਿਫ਼ੂਜ਼ ਕਰਨ ਲਈ ਜਰਵਾਣਿਆਂ ਨਾਲ ਮੱਥਾ ਲਾਇਆ ਸੀ | ਇਸੇ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਲਿਖ ਕੇ ਦੇਣ ਵਾਲੇ ਸਿੰਘਾਂ ਨੂੰ ਮੁੜ ਜੰਗ ਵਿਚ ਭੇਜਣ ਵਾਲੀ ਮਾਤਾ ਭਾਗੋ ਸਾਡੀ ਸਿਰਮੌਰ ਨਾਇਕਾ ਹੈ | ਸੰਸਥਾ ਦੇ ਪ੍ਰਧਾਨ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਸ੍ਰੀਮਤੀ ਧੰਨ ਦੇਵੀ ਡੀ.ਏ.ਵੀ ਸਕੂਲ ਗੁਰਦਾਸਪੁਰ ਦੀ ਹਰਪੁਨੀਤ ਕੌਰ, ਖੁਸ਼ੀ ਤੇ ਦਿਵਿਆ ਤੇ ਜੀਆ ਲਾਲ ਮਿਤਲ ਸਕੂਲ ਦੀ ਆਰਵੀ ਸ਼ਰਮਾ ਨੇ ਗੋਲਡ ਮੈਡਲ ਜਿੱਤ ਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਟੀ.ਸੀ ਇੰਟਰਨੈਸ਼ਨਲ ਸਕੂਲ ਦੀ ਅਨਾਇਤ ਸਰਵਾਲ ਨੇ ਨੈਸ਼ਨਲ ਸਕੂਲ ਖੇਡਾਂ ਵਿਚ ਭਾਗ ਲਿਆ ਹੈ | ਇਸ ਮੌਕੇ ਗਗਨਦੀਪ ਸ਼ਰਮਾ, ਰਵੀ ਕੁਮਾਰ ਗੁਰਦਾਸਪੁਰ, ਅਤੁਲ ਕੁਮਾਰ, ਲਕਸ਼ੇ ਕੁਮਾਰ ਅਤੇ ਬੱਚਿਆਂ ਦੇ ਮਾਪਿਆਂ ਨੇ ਭਾਗ ਲਿਆ |

ਪਿਛਲੀ ਖ਼ਬਰ ਕਰਮਚਾਰੀ ਦਲ ਵਲੋਂ ਸਰਬੱਤ ਦੇ ਭਲੇ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਪਾਠ ਕਰਵਾਏ <br/> ਅਗਲੀ ਖ਼ਬਰ 46ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ 3 ਰੋਜ਼ਾ ਖੇਡ ਮੇਲੇ ਦੇ ਅਖੀਰਲੇ ਦਿਨ ਬਾਬਾ ਨਾਮਦੇਵ ਕਬੱਡੀ ਕਲੱਬ ਦੀ ਰਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।