ਧਾਰੀਵਾਲ, 20 ਜਨਵਰੀ (ਸਵਰਨ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਨਵੇਂ ਸਾਲ ਵਿਚ ਸਰਬੱਤ ਦੇ ਭਲੇ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਸ੍ਰੀ ਸਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਉਪਰੰਤ ਦਿਲਬਾਗ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਨੇ ਵਿਸੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਉਨ੍ਹਾਂ ਤੋਂ ਇਲਾਵਾ ਦਰਬਾਰ ਸਿੰਘ ਛੀਨਾ, ਦਲਬੀਰ ਸਿੰਘ ਉਸਾਹਨ, ਸੁਖਵਿੰਦਰ ਸਿੰਘ ਗਿੱਲ ਸੂਬਾ ਸਕੱਤਰ, ਮਨਜੀਤ ਸਿੰਘ ਬਟਾਲਾ, ਰਾਜਵਿੰਦਰ ਸਿੰਘ, ਅਰਜਨ ਸਿੰਘ ਪਰਮਾਰ, ਤਰਲੋਕ ਸਿੰਘ, ਜਸਿਵਿੰਦਰ ਸਿੰਘ ਗਿੱਲ, ਮਨਮੋਹਨ ਸਿੰਘ ਗਿੱਲ, ਹੀਰਾ ਲਾਲ, ਸੁਰਜੀਤ ਸਿੰਘ ਅਰਮਰਗੜ੍ਹ, ਹਰਜਿੰਦਰ ਸਿੰਘ ਚਾਹਲ, ਮੁਖਵਿੰਦਰ ਸਿੰਘ ਖਾਲਸਾ, ਹਰਵਿੰਦਰ ਸਿੰਘ ਕਲੇਰ, ਬਿਮਰਕਜੀਤ ਸਿੰਘ, ਕਸ਼ਮੀਰ ਸਿੰਘ, ਦਵਿੰਦਰ ਸਿੰਘ ਵੜੈਚ, ਜਗਦੀਪ ਸਿੰਘ ਆਦਿ ਵੀ ਹਾਜ਼ਰ ਸਨ | ਮੀਟਿੰਗ ਵਿਚ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਖੁੱਲ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ |