ਕੋਟਲੀ ਸੂਰਤ ਮੱਲ੍ਹੀ, 20 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦੇ 671ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਵੱਖ-ਵੱਖ ਪਕਵਾਨਾਂ ਦੇ ਵਿਸ਼ਾਲ ਲੰਗਰ ਲਗਾਏ ਗਏ | ਇਸ ਮੌਕੇ 'ਤੇ ਸਾ. ਸਰਪੰਚ ਜਸਵੰਤ ਸਿੰਘ ਕੋਟਲੀ ਨੇ ਦੱਸਿਆ ਕਿ ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਦਰਬਾਰ 'ਚ ਨਤਮਸਤਕ ਹੋਣ ਆ ਰਹੀਆਂ ਸੰਗਤਾਂ ਦੇ ਸਵਾਗਤ ਤੇ ਟਹਿਲ ਸੇਵਾ ਕਰਨ ਲਈ ਇਲਾਕੇ ਦੀਆਂ ਸੰਗਤਾਂ ਪੱਬਾਂਭਾਰ ਹੋਈਆਂ ਪਈਆਂ ਹਨ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ ਵਾਲਿਆਂ ਨੇ ਮੁੱਖ ਪ੍ਰਬੰਧਕ ਸਾਬਕਾ ਸਰਪੰਚ ਜਸਵੰਤ ਸਿੰਘ ਕੋਟਲੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਰਘਬੀਰ ਸਿੰਘ, ਬਿਕਰਮਜੀਤ ਸਿੰਘ ਬਿੱਕਾ ਕੋਟਲੀ, ਡਾਕਟਰ ਬਾਊ ਕੋਟਲੀ, ਪਲਵਿੰਦਰ ਸਿੰਘ ਗੋਰਾਇਆ, ਰਣਜੀਤ ਸਿੰਘ, ਮਨਜੀਤ ਸਿੰਘ, ਜਗਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮੰਨਾ, ਸਰਬਜੀਤ ਸਿੰਘ, ਨਵਜੋਤ ਸਿੰਘ, ਮਿਲਾਪ ਸਿੰਘ, ਮਹਿਤਾਬ ਸਿੰਘ, ਰਵਿੰਦਰ ਸਿੰਘ ਰਵੀ ਆਦਿ ਹਾਜ਼ਰ ਸਨ |