23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗਿੱਲ ਨੇ ਨਿਤਿਨ ਨਬੀਨ ਨੂੰ ਕੌਮੀ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ <br/>

ਪਰਮਜੀਤ ਸਿੰਘ ਗਿੱਲ, ਨਿਤਿਨ ਨਬੀਨ <br/> 21-01-2026
ਬਟਾਲਾ, 20 ਜਨਵਰੀ (ਸਤਿੰਦਰ ਸਿੰਘ)-ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਅੱਜ ਨਿਤਿਨ ਨਬੀਨ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ | ਸ: ਗਿੱਲ ਨੇ ਕਿਹਾ ਕਿ ਸੰਗਠਨ ਨੇ ਬਹੁਤ ਹੀ ਦੂਰਦਰਸ਼ਤਾ ਵਾਲਾ ਫ਼ੈਸਲਾ ਲੈਂਦਿਆਂ ਨਿਤਿਨ ਨਬੀਨ ਨੂੰ ਪ੍ਰਧਾਨ ਚੁਣਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਕਰੋੜਾਂ ਲੋਕਾਂ ਨੇ ਭਾਜਪਾ 'ਤੇ ਆਪਣਾ ਪਿਆਰ ਤੇ ਭਰੋਸਾ ਜਿਤਾਉਂਦਿਆਂ ਇਸ ਨੂੰ ਦੁਨੀਆਂ ਦੀ ਸਭ ਤੋਂ ਵੱਡੀ ਰਾਸ਼ਟਰੀ ਪਾਰਟੀ ਬਣਾਉਣ ਦੇ ਨਾਲ 3 ਵਾਰ ਕੇਂਦਰ ਦੀ ਲਗਾਤਾਰ ਸੱਤਾ ਵਿਚ ਲਿਆ ਕੇ ਦਰਸਾ ਦਿੱਤਾ ਹੈ ਕਿ ਦੇਸ਼ ਵਾਸੀ ਭਾਜਪਾ ਨਾਲ ਚੱਟਾਨ ਵਾਂਗ ਖੜੇ ਹਨ | ਉਨ੍ਹਾਂ ਕਿਹਾ ਕਿ ਹੁਣ ਸ੍ਰੀ ਨਿਤਿਨ ਨੂੰ ਅੱਜ ਭਾਜਪਾ ਦੇ ਕੌਮੀ ਪ੍ਰਧਾਨ ਬਣਨ ਦੀ ਜ਼ਿੰਮੇਵਾਰੀ ਮਿਲੀ ਹੈ ਤੇ ਜਿੱਥੇ ਪ੍ਰਧਾਨ ਮੰਤਰੀ ਅਤੇ ਪਾਰਟੀ ਦੀ ਸਾਰੀ ਹੀ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ, ਉਥੇ ਇਹ ਆਸ ਪ੍ਰਗਟਾਈ ਜਾ ਰਹੀ ਹੈ ਕਿ ਕੌਮੀ ਪ੍ਰਧਾਨ ਦੇ ਯੋਗ ਮਾਰਗ ਦਰਸ਼ਨ ਹੇਠ ਆਉਣ ਵਾਲੇ ਸਮੇਂ ਵਿਚ ਭਾਜਪਾ ਹੋਰ ਬੁਲੰਦੀਆਂ ਨੂੰ ਛੰੂਹਦੀ ਹੋਈ ਦੇਸ਼ ਵਾਸੀਆਂ ਦੇ ਕਲਿਆਣ ਲਈ ਕੰਮ ਕਰੇਗੀ |

ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਧੀਰਾ 'ਚ ਦੂਰੋਂ ਆਉਣ ਵਾਲੇ ਬੱਚਿਆਂ ਦੀ ਸਹੂਲਤ ਲਈ ਲਗਾਈ ਵੈਨ <br/> ਅਗਲੀ ਖ਼ਬਰ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਲੰਗਰ ਲਗਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।