23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਦੀ ਮੀਟਿੰਗ <br/>

ਮੀਟਿੰਗ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੇ ਆਗੂ | ਤਸਵੀਰ: ਵਿਸ਼ਾਲ ਮੁੰਨਾ <br/> 21-01-2026
ਗੁਰਦਾਸਪੁਰ, 20 ਜਨਵਰੀ (ਚੱਕਰਾਜਾ)-ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਬਰਾਂਚ ਪ੍ਰਧਾਨ ਨਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਦਫ਼ਤਰ ਨਾਰਮਲ ਕਾਲੋਨੀ ਸਟਾਫ਼ ਕੁਆਰਟਰ ਵਿਖੇ ਹੋਈ | ਜਿਸ 'ਚ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸਤਨਾਮ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਮਾਰੂ ਨੀਤੀਆਂ 'ਤੇ ਚੱਲ ਰਹੀ ਹੈ, ਇਸ ਲਈ ਹਰੇਕ ਮੁਲਾਜ਼ਮ ਵਰਗ ਨੰੂ ਇਕ ਪਲੇਟਫ਼ਾਰਮ 'ਤੇ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਪੰਜਾਬ ਸਰਕਾਰ ਤੋਂ ਮੁਲਾਜ਼ਮ ਮੰਗਾਂ ਲਾਗੂ ਕਰਵਾਈਆਂ ਜਾ ਸਕਣ | ਉਨ੍ਹਾਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਆਉਣ ਵਾਲੇ ਸਮੇਂ 'ਚ ਤੇਜ ਸੰਘਰਸ਼ ਦੀ ਚਿਤਾਵਨੀ ਦਿੱਤੀ | ਇਸ ਮੌਕੇ ਜਥੇਬੰਦੀ ਵਲੋਂ ਨਵੇਂ ਸਾਲ ਦਾ ਕੈਲੰਡਰ ਵੀ ਜਾਰੀ ਕੀਤਾ ਗਿਆ ਤੇ ਜਥੇਬੰਦੀ ਦੇ ਵੱਧ ਤੋਂ ਵੱਧ ਮੈਂਬਰ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੁਖਜੀਤ ਕੁਮਾਰ ਪਨਿਆੜ, ਰਵਿੰਦਰ ਸਿੰਘ ਸੈਣੀ, ਸੁਭਾਸ਼ ਚੰਦਰ, ਵੇਦ ਪਾਲ ਖਰਲਾਂ, ਰਣਜੀਤ ਸਿੰਘ ਭਿੰਡਰ, ਮਨਜੀਤ ਮਸੀਹ, ਜੀਤਪਾਲ, ਰਾਜਪਾਲ ਸ਼ਰਮਾ, ਨਿਸ਼ਾਨ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਕ੍ਰਿਪਾਲ ਸਿੰਘ, ਕੁਲਭੂਸ਼ਨ ਕੁਮਾਰ, ਰਾਜ ਕੁਮਾਰ, ਰਛਪਾਲ ਦਾਸ, ਹਰਜਿੰਦਰ ਸਿੰਘ ਸੈਣੀ, ਅਮਰੀਕ ਸਿੰਘ ਲਾਧੂਪੁਰ, ਮੁਖਵਿੰਦਰ ਸਿੰਘ, ਨਰੇਸ਼ ਕੁਮਾਰ, ਅਸ਼ੋਕ ਕੁਮਾਰ, ਸਤਨਾਮ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖ਼ਾਲਸਾ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੇ ਨੈਸ਼ਨਲ ਪੱਧਰੀ ਫੈਂਸਿੰਗ ਮੁਕਾਬਲੇ 'ਚ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਸੇਮ ਨਹਿਰ ਦੇ ਪੁਲ ਦੀ ਰੇਿਲੰਗ ਟੁੱਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।