23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਾਡੇ ਚਾਨਣ ਮੁਨਾਰੇ-ਸ੍ਰੀ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਬਟਾਲਾ <br/>

ਸਕੂਲ ਦੀ ਸੁੰਦਰ ਇਮਾਰਤ ਤੇ ਹਾਸ਼ੀਏ 'ਚ ਚੇਅਰਮੈਨ ਜਗੀਰ ਸਿੰਘ ਕਾਹਲੋਂ, ਪਿ੍ੰਸੀਪਲ ਲਵਪ੍ਰੀਤ ਸਿੰਘ ਕਾਹਲੋਂ | ਅਜੀਤ ਤਸਵੀਰ <br/> 21-01-2026
ਬਟਾਲਾ, 20 ਜਨਵਰੀ (ਹਰਦੇਵ ਸਿੰਘ ਸੰਧੂ)-ਬਟਾਲਾ-ਡੇਰਾ ਬਾਬਾ ਨਾਨਕ ਰੋਡ 'ਤੇ ਪਿੰਡ ਹਸਨਪੁਰ ਵਿਖੇ ਸਥਾਪਤ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਪਿਛਲੇ 40 ਸਾਲਾਂ ਤੋਂ ਵਿਦਿਆ ਦੇ ਖੇਤਰ ਵਿਚ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ | ਸਕੂਲ ਚੇਅਰਮੈਨ ਜਗੀਰ ਸਿੰਘ ਕਾਹਲੋਂ ਦੇ ਅਸ਼ੀਰਵਾਦ ਸਦਕਾ ਪਿ੍ੰਸੀਪਲ ਲਵਪ੍ਰੀਤ ਸਿੰਘ ਦੀ ਅਗਵਾਈ 'ਚ ਪੜ੍ਹੇ-ਲਿਖੇ ਅਧਿਆਪਕਾਂ ਦੁਆਰਾ ਹੁਣ ਤੱਕ ਅਣਗਿਣਤ ਵਿਦਿਆਰਥੀਆਂ ਨੂੰ ਸਿੱਖਿਆ ਦੇ ਕੇ ਉੱਚੀ ਮੰਜਿਲ ਤੱਕ ਪਹੁੰਚਾਇਆ ਹੈ, ਜਿਸ ਵਿਚ ਬਹੁਤ ਸਾਰੇ ਵਿਦਿਆਰਥੀ ਸਰਕਾਰੀ ਨੌਕਰੀਆਂ ਤੇ ਹੋਰ ਖੇਤਰਾਂ ਵਿਚ ਦੇਸ਼ ਦੀ ਸੇਵਾ ਕਰ ਰਹੇ ਹਨ | ਸਾਲ 2024 'ਚ ਵੀ ਇਸ ਸਕੂਲ ਦੀ ਇਕ ਵਿਦਿਆਰਥਣ ਜੇ.ਈ.ਈ. ਵਿਚੋਂ ਸਮੁੱਚੇ ਭਾਰਤ ਵਿਚ 91ਵਾਂ ਨੰਬਰ ਪ੍ਰਾਪਤ ਕਰ ਕੇ ਬੀ.ਟੈੱਕ. ਕਰ ਰਹੀ ਹੈ | ਇਸੇ ਤਰ੍ਹਾਂ 2024 'ਚ ਇਕ ਹੋਰ ਵਿਦਿਆਰਥਣ ਐੱਮ.ਬੀ.ਬੀ.ਐੱਸ. 'ਚ ਦਾਖ਼ਲਾ ਲੈ ਕੇ ਡਾਕਟਰੀ ਦੀ ਸਿੱਖਿਆ ਪ੍ਰਾਪਤ ਕਰ ਰਹੀ ਹੈ ਤੇ ਹੋਰ ਬਹੁਤ ਸਾਰੇ ਵਿਦਿਆਰਥੀ ਵੱਡੇ ਕੋਰਸਾਂ 'ਚ ਦਾਖ਼ਲਾ ਪ੍ਰਾਪਤ ਕਰ ਕੇ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ, ਕਿਉਂਕਿ ਇਸ ਸਕੂਲ ਦਾ ਨਤੀਜਾ ਹਰ ਸਾਲ 100 ਫ਼ੀਸਦੀ ਰਹਿੰਦਾ ਹੈ | ਇਸ ਸਕੂਲ 'ਚ ਨਰਸਰੀ ਤੋਂ ਲੈ ਕੇ 12ਵੀਂ 'ਚ ਮੈਡੀਕਲ, ਨਾਨ ਮੈਡੀਕਲ, ਕਾਮਰਸ ਤੇ ਆਰਟਸ ਦੇ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ | ਇਸ ਸਕੂਲ ਦੀਆਂ ਵਿਸ਼ੇਸ਼ਤਾਈਆਂ ਬਾਰੇ ਚੇਅਰਮੈਨ ਜਗੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਸਾਡੇ ਸਕੂਲ ਦੀ ਸੁੰਦਰ ਇਮਾਰਤ ਅੰਦਰ ਗਰਮੀਆਂ ਦੇ ਮੌਸਮ ਨੂੰ ਲੈ ਕੇ ਜਮਾਤਾਂ ਵਿਚ ਏ.ਸੀ. ਦਾ ਖ਼ਾਸ ਪ੍ਰਬੰਧ ਹੈ, ਖੁੱਲੇ ਹਵਾਦਾਰ ਤੇ ਰੌਸ਼ਨੀ ਵਾਲੇ ਕਮਰੇ, ਬੱਚਿਆਂ ਨੂੰ ਪੜ੍ਹਾਈ ਦੇ ਨਾਲ ਉਨ੍ਹਾਂ ਦਾ ਖੇਡਾਂ ਵੱਲ ਵੀ ਰੁਚੀ ਰੱਖਣ ਲਈ ਖੁੱਲਾ ਖੇਡ ਮੈਦਾਨ, ਬਿਜਲੀ ਬੰਦ ਹੋਣ 'ਤੇ ਜਨਰੇਟਰ ਦਾ ਪ੍ਰਬੰਧ, ਦੂਰੋਂ ਆਉਣ ਵਾਲੇ ਵਿਦਿਆਰਥੀਆਂ ਲਈ ਵਧੀਆ ਬੱਸਾਂ ਦਾ ਇੰਤਜ਼ਾਮ ਕੀਤਾ ਹੋਇਆ ਹੈ, ਪੀਣ ਵਾਲੇ ਸ਼ੁੱਧ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ, ਪੜ੍ਹਾਈ ਵਿਚ ਰੁਚੀ ਰੱਖਣ ਵਾਲੇ ਗਰੀਬ ਬੱਚਿਆਂ ਨੂੰ ਸਕੂਲ ਵਲੋਂ ਵਿਸ਼ੇਸ਼ ਸਹੂਲਤ ਦਿੱਤੀ ਜਾਂਦੀ ਹੈ |

ਪਿਛਲੀ ਖ਼ਬਰ ਪੰਜਾਬ ਦੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਅਗਾਮੀ ਚੋਣਾਂ ਦੀ ਬੇਸਬਰੀ ਨਾਲ ਕਰ ਰਹੇ ਨੇ ਉਡੀਕ-ਪੱਲੀ ਝਿੱਕੀ, ਪੰੂਨੀਆ... ਅਗਲੀ ਖ਼ਬਰ ਖ਼ਾਲਸਾ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਨੇ ਨੈਸ਼ਨਲ ਪੱਧਰੀ ਫੈਂਸਿੰਗ ਮੁਕਾਬਲੇ 'ਚ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।