16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪੰਜਾਬ ਕਾਂਗਰਸ ਦੇ ਆਗੂਆਂ 'ਚ ਛਿੜਿਆ ਵਿਵਾਦ ਮੰਦਭਾਗਾ- ਤਿ੍ਪਤ ਰਜਿੰਦਰ ਸਿੰਘ ਬਾਜਵਾ

ਅਜੀਤ ਡੈਸਕ 22-01-2026
ਬਟਾਲਾ, 21 ਜਨਵਰੀ (ਸਤਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਕਾਂਗਰਸ ਦੇ ਆਗੂਆਂ 'ਚ ਛਿੜੇ ਵਾਦ-ਵਿਵਾਦ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਕ-ਦੂਜੇ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਕਾਂਗਰਸ ਪਾਰਟੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ 'ਚ ਮਹਿੰਗੀਆਂ ਪੈ ਸਕਦੀਆਂ ਹਨ | ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਲੋਂ ਪਾਰਟੀ ਦੀ ਅੰਦਰੂਨੀ ਮੀਟਿੰਗ 'ਚ ਦਿੱਤੇ ਗਏ ਸੁਝਾਅ ਨੂੰ ਲੋੜੋਂ ਵੱਧ ਉਛਾਲਿਆ ਜਾ ਰਿਹਾ ਹੈ, ਜੋ ਕਿਸੇ ਵੀ ਤਰ੍ਹਾਂ ਪਾਰਟੀ ਦੇ ਹਿੱਤ 'ਚ ਨਹੀਂ ਹੈ | ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਸਮਾਜ ਦੇ ਇਕ ਵੱਡੇ ਵਰਗ ਦੇ ਸਰਬ-ਪ੍ਰਵਾਨਿਤ ਕਾਂਗਰਸੀ ਆਗੂ ਹੋਣ ਦੇ ਨਾਲ-ਨਾਲ ਉਨ੍ਹਾਂ ਦਾ ਸਮਾਜ ਦੇ ਸਾਰੇ ਵਰਗਾਂ ਵਿਚ ਬਰਾਬਰ ਦਾ ਸਤਿਕਾਰ ਹੈ, ਜਿਸ ਦਾ ਪਾਰਟੀ ਨੂੰ ਲਾਹਾ ਲੈਣਾ ਚਾਹੀਦਾ ਹੈ |
ਬਾਜਵਾ ਨੇ ਕਾਂਗਰਸ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਜਿਹੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ, ਜਿਸ ਨਾਲ ਕਾਂਗਰਸ ਵਿਰੋਧੀ ਸ਼ਕਤੀਆਂ ਦਾ ਪਾਰਟੀ ਵਿਚ ਫੁੱਟ ਪਾਉਣ ਦਾ ਮੰਤਵ ਪੂਰਾ ਹੁੰਦਾ ਹੋਵੇ |
ਪਿਛਲੀ ਖ਼ਬਰ ਬੱਲਪੁਰੀਆਂ ਦੀ ਅਗਵਾਈ ਹੇਠ ਇੰਪਲਾਈਜ਼ ਫੈਡਰੇਸ਼ਨ ਦਾ ਵਫ਼ਦ ਉਪ ਮੁੱਖ ਇੰਜੀਨੀਅਰ ਨੂੰ ਮਿਲਿਆ ਅਗਲੀ ਖ਼ਬਰ ਘਰ 'ਚ ਰੱਖੇ ਸਾਮਾਨ ਤੇ ਸੋਨਾ ਚੋਰੀ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।