16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਹੈਰੋਇਨ ਤੇ 5300 ਰੁਪਏ ਡਰੱਗ ਮਨੀ ਸਮੇਤ 3 ਗਿ੍ਫ਼ਤਾਰ- ਵਰਨਾ ਕਾਰ ਵੀ ਬਰਾਮਦ

ਅਜੀਤ ਡੈਸਕ 22-01-2026
ਬਟਾਲਾ, 21 ਜਨਵਰੀ (ਸਤਿੰਦਰ ਸਿੰਘ)-ਥਾਣਾ ਸਿਟੀ ਬਟਾਲਾ ਦੀ ਪੁਲਿਸ ਵਲੋਂ 103 ਗ੍ਰਾਮ ਹੈਰੋਇਨ ਤੇ 5300 ਰੁਪਏ ਡਰੱਗ ਮਨੀ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਉਨ੍ਹਾਂ ਕੋਲੋਂ ਇਕ ਵਰਨਾ ਕਾਰ ਵੀ ਬਰਾਮਦ ਕੀਤੀ ਗਈ ਹੈ | ਇਸ ਤੋਂ ਇਲਾਵਾ ਇਕ ਚੋਰੀ ਦੇ ਮਾਮਲੇ 'ਚ ਵੀ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੰਸਲੀ ਪੁਲ 'ਤੇ ਸਥਿਤ ਬਨਾਰਸੀ ਫੌਡਰੀ ਦੇ ਮਾਲਕ ਮਨੋਜ ਕੁਮਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਸ ਦੀ ਫੌਂਡਰੀ 'ਚੋਂ ਕੁੱਝ ਅਣਪਛਾਤੇ ਵਿਅਕਤੀ ਦੇਗ ਦੇ ਪੁਰਜੇ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ, ਜਿਸ ਸਬੰਧੀ ਪੁਲਿਸ ਵਲੋਂ ਪਰਚਾ ਦਰਜ ਕਰਕੇ ਸੀਸੀਟੀਵੀ ਫੁਟੇਜ ਤੇ ਹੋਰ ਪਹਿਲੂਆਂ ਦੇ ਆਧਾਰ 'ਤੇ ਤਫਤੀਸ਼ ਕੀਤੀ ਗਈ ਤੇ ਦੋਸ਼ੀਆਂ ਨੂੰ ਲੱਭਿਆ ਗਿਆ, ਜਿਨ੍ਹਾਂ 'ਚੋਂ 2 ਵਿਅਕਤੀਆਂ ਲਖਨ ਪਾਲ ਤੇ ਰਾਜ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਤੇ ਉਹ ਜੋ ਵਾਹਨ ਵਰਤਦੇ ਸਨ, ਉਸ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ | ਐਸ.ਐਚ.ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਏ.ਐਸ.ਆਈ. ਸਤਨਾਮ ਸਿੰਘ ਤੇ ਪੁਲਿਸ ਪਾਰਟੀ ਵਲੋਂ ਵੱਖ-ਵੱਖ ਥਾਂਵਾਂ ਤੋਂ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਨ੍ਹਾਂ ਕੋਲੋਂ 103 ਗ੍ਰਾਮ ਹੈਰੋਇਨ ਤੇ 5300 ਰੁਪਏ ਡਰੱਗ ਮਨੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀ 20 ਤੋਂ 26-27 ਸਾਲ ਦੇ ਨੌਜਵਾਨ ਹਨ, ਇਨ੍ਹਾਂ ਖਿਲਾਫ਼ ਪਹਿਲਾਂ ਵੀ ਕਾਫੀ ਮਾਮਲੇ ਦਰਜ ਹਨ ਤੇ ਅੱਗੋਂ ਤਫਤੀਸ਼ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿਥੋਂ ਲੈ ਕੇ ਆਉਂਦੇ ਸਨ |
ਪਿਛਲੀ ਖ਼ਬਰ ਗੈਰ ਕਾਨੰੂਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਵਿਅਕਤੀ ਭਾਰੀ ਮਾਤਰਾ 'ਚ ਅਸਲੇ੍ਹ ਸਮੇਤ ਕਾਬੂ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।