16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਬ ਡਵੀਜ਼ਨ ਪੁਰਾਣਾ ਸ਼ਾਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਅਜੀਤ ਡੈਸਕ 22-01-2026
ਗੁਰਦਾਸਪੁਰ, 21 ਜਨਵਰੀ (ਅਸ਼ੋਕ ਸ਼ਰਮਾ)-ਪਾਵਰਕਾਮ ਦੀ ਸਬ ਡਵੀਜ਼ਨ ਪੁਰਾਣਾ ਸ਼ਾਲਾ ਵਲੋਂ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਦੇ ਪ੍ਰਬੰਧਾਂ ਹੇਠ ਮੁਲਾਜ਼ਮਾਂ ਦੀ ਸੁੱਖ ਸ਼ਾਂਤੀ ਤੇ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਇੰਜੀ: ਦਿਗਪਾਲ ਪੰਕਜ ਉਪ ਮੰਡਲ ਅਫ਼ਸਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਜੋਗਰਾਜ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੰੂ ਗੁਰਬਾਣੀ ਨਾਲ ਜੋੜਿਆ ਗਿਆ | ਸੰਬੋਧਨ ਕਰਦਿਆਂ ਗੁਰਦੇਵ ਸਿੰਘ, ਸੀਨੀਅਰ ਆਗੂ ਸੁਰਿੰਦਰ ਪੱਪੂ, ਇੰਜੀ: ਗੁਰਪ੍ਰੀਤ ਸਿੰਘ, ਇੰਜੀ: ਦਲਜੀਤ ਸਿੰਘ, ਸਾਬਕਾ ਇੰਜੀ: ਸਰਵਨ ਸਿੰਘ, ਰਘੁਵੀਰ ਸਿੰਘ, ਪਿ੍ਤਪਾਲ ਸਿੰਘ ਨੇ ਕਿਹਾ ਕਿ ਬਿਜਲੀ ਮੁਲਾਜ਼ਮ 24 ਘੰਟੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਲੋਕਾਂ ਦੀ ਸੇਵਾ ਕਰਦੇ ਹਨ, ਇਸ ਲਈ ਮੁਲਾਜ਼ਮਾਂ ਦੀ ਚੜ੍ਹਦੀ ਕਲਾ ਅਤੇ ਪ੍ਰਮਾਤਮਾ ਅੱਗੇ ਸ਼ੁਕਰਾਨਾ ਕਰਨਾ ਸਾਡਾ ਪਹਿਲਾ ਫ਼ਰਜ਼ ਹੈ | ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਮਿਲੰਦਰ ਸਿੰਘ, ਸ਼ਿਵ ਦੱਤ ਸ਼ਰਮਾ, ਇੰਜੀ: ਗੁਰਪ੍ਰੀਤ ਸਿੰਘ, ਅਨੂਪ ਸ਼ਰਮਾ, ਬਲਜੀਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਕੁਮਾਰੀ, ਕਲਰਕ ਗੁਰਪ੍ਰੀਤ ਸਿੰਘ, ਮਮਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਮੂਹ ਬੀ.ਐੱਲ.ਓਜ਼ ਵੋਟਰ ਸੂਚੀਆਂ ਦਾ ਕੰਮ ਮੁਕੰਮਲ ਕਰਕੇ ਕੱਲ੍ਹ ਸਬੰਧਿਤ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰਾਂ ਨੂੰ ਸੌਂਪਣ ਅਗਲੀ ਖ਼ਬਰ ਆਮ ਆਦਮੀ ਪਾਰਟੀ ਇਸਤਰੀ ਵਿੰਗ ਹਲਕਾ ਕੋਅਰਡੀਨੇਟਰ ਵਲੋਂ ਬਲਾਕ ਪ੍ਰਧਾਨਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।