ਨੌਸ਼ਹਿਰਾ ਮੱਝਾ ਸਿੰਘ, 21 ਜਨਵਰੀ (ਰਵੀ ਭਗਤ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜ੍ਹਾਅ ਤਹਿਤ ਪਿੰਡ ਮੂਲਿਆਂਵਾਲ ਵਿਖੇ ਪਿੰਡ ਦੇ ਪਹਿਰੇਦਾਰਾਂ ਵਲੋਂ ਵੱਖ-ਵੱਖ ਵਾਰਡਾਂ 'ਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਮਸ਼ੇਰ ਸਿੰਘ ਮੂਲਿਆਂਵਾਲ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਮੁਹਿੰਮ ਵਿਚ ਸਰਕਾਰ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਵਿਚੋਂ ਨਸ਼ਿਆਂ ਦੀ ਇਸ ਅਲਾਮਤ ਨੂੰ ਦੂਰ ਕੀਤਾ ਜਾ ਸਕੇ | ਇਸ ਮੌਕੇ ਗੁਰਦੇਵ ਸਿੰਘ ਕਲੇਰ, ਮਨਜੀਤ ਸਿੰਘ, ਰਣਜੀਤ ਸਿੰਘ, ਰਘਬੀਰ ਸਿੰਘ, ਹਰਪ੍ਰੀਤ ਸਿੰਘ, ਇਕਬਾਲ ਸਿੰਘ, ਸ਼ਿਵ ਦਿਆਲ ਨੰਬਰਦਾਰ, ਗੁਰਦੇਵ ਸਿੰਘ, ਸੇਵਾ ਸਿੰਘ, ਅਜੀਤ ਸਿੰਘ ਮੋਨੂੰ ਆਦਿ ਹਾਜ਼ਰ ਸਨ |