16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਰਾਸ਼ਟਰੀ ਵੋਟਰ ਦਿਵਸ ਐਸ.ਐਮ.ਐਸ ਕਾਲਜ ਦੀਨਾਨਗਰ ਵਿਖੇ 25 ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 22-01-2026
ਦੀਨਾਨਗਰ, 21 ਜਨਵਰੀ (ਸੋਢੀ/ਸ਼ਰਮਾ)-ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਥਾਨਿਕ ਐਸ.ਐਸ.ਐਮ. ਕਾਲਜ ਦੀਨਾਨਗਰ ਵਿਖੇ ਮਨਾਇਆ ਜਾਵੇਗਾ | ਭਾਰਤ ਚੋਣ ਕਮਿਸ਼ਨ ਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਹ ਪ੍ਰੋਗਰਾਮ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਦੀ ਅਗਵਾਈ 'ਚ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਸਬੰਧੀ ਦੱਸਿਆ ਜਾਵੇਗਾ ਤੇ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਿੱਟ ਵੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਲੋਕਤੰਤਰ ਪ੍ਰਣਾਲੀ ਵਿਚ ਵੋਟਰਾਂ ਦੀ ਭਾਗੀਦਾਰ ਨੂੰ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰੀ ਅਤੇ ਬੂਥ ਪੱਧਰੀ ਸਮਾਗਮਾਂ ਵਿਚ ਵੋਟਰਾਂ ਨੰੂ ਪ੍ਰਣ ਚੁਕਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਬੈਸਟ ਈ.ਆਰ.ਓ, ਬੈਸਟ ਨੋਡਲ ਅਫ਼ਸਰ (ਸਵੀਪ) ਤੇ ਬੈਸਟ ਬੀ.ਐਲ.ਓ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਆਲ ਮਿਉਂਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਏ.ਡੀ.ਸੀ ਨੰੂ ਮੰਗ ਪੱਤਰ ਅਗਲੀ ਖ਼ਬਰ ਗੰਨਾ ਮਿੱਲ 'ਚੋਂ ਪਰਤਦੇ ਸਮੇਂ ਸ਼ਹੂਰ ਦੇ ਨੌਜਵਾਨ ਦੀ ਅਣਪਛਾਤਿਆਂ ਵਲੋਂ ਬੁਰੀ ਤਰ੍ਹਾਂ ਕੁੱਟਮਾਰ- ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।