16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਉੱਚੀ ਆਵਾਜ਼ 'ਚ ਵੱਜਦੇ ਪ੍ਰੈਸ਼ਰ ਹਾਰਨਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਅਜੀਤ ਡੈਸਕ 22-01-2026
ਗੁਰਦਾਸਪੁਰ, 21 ਜਨਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ ਸ਼ਹਿਰ ਤੇ ਆਸ-ਪਾਸ ਦੇ ਖੇਤਰ 'ਚ ਉੱਚੀ ਆਵਾਜ਼ 'ਚ ਵੱਜਦੇ ਪ੍ਰੈਸ਼ਰ ਹਾਰਨਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੈ | ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਵਾਹਨ ਚਾਲਕਾਂ ਵਲੋਂ ਉੱਚੀ ਆਵਾਜ਼ 'ਚ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਕੇ ਜਿੱਥੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ, ਉੱਥੇ ਸ਼ੋਰ ਪ੍ਰਦੂਸ਼ਣ 'ਚ ਵਾਧਾ ਚਿੰਤਾ ਦਾ ਵਿਸ਼ਾ ਹੈ | ਇਨ੍ਹਾਂ ਪ੍ਰੈਸ਼ਰ ਹਾਰਨ ਮਾਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਕਰਕੇ ਲੋਕਾਂ ਦਾ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਹੈ | ਲੋਕਾਂ ਦਾ ਕਹਿਣਾ ਹੈ ਕਿ ਪ੍ਰੈਸ਼ਰ ਹਾਰਨਾਂ ਦੀ ਆਵਾਜ਼ ਨੂੰ ਸ਼ਹਿਰ ਅੰਦਰ ਆਮ ਹੀ ਸੁਣਿਆ ਜਾਂਦਾ ਹੈ | ਪਰ ਪੁਲਿਸ ਪ੍ਰਸ਼ਾਸਨ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦਾ | ਉਨ੍ਹਾਂ ਕਿਹਾ ਕਿ ਹਸਪਤਾਲਾਂ ਨਜ਼ਦੀਕ ਵੱਜਦੇ ਇਨ੍ਹਾਂ ਪ੍ਰੈਸ਼ਰ ਹਾਰਨਾਂ ਕਾਰਨ ਮਰੀਜ਼ਾਂ ਦਾ ਵੀ ਬੁਰਾ ਹਾਲ ਹੈ | ਇਨ੍ਹਾਂ ਹਾਰਨਾਂ ਦੀ ਆਵਾਜ਼ ਜਿੱਥੇ ਪੇਪਰਾਂ ਦੀ ਤਿਆਰੀ ਕਰਦੇ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਦੀ ਹੈ, ਉੱਥੇ ਦਿਲ ਦੇ ਮਰੀਜ਼ ਤੇ ਬਜ਼ੁਰਗਾਂ ਲਈ ਕਾਫ਼ੀ ਖ਼ਤਰਨਾਕ ਸਾਬਤ ਹੁੰਦੀ ਹੈ | ਵੱਡੇ ਵਾਹਨ ਚਾਲਕ ਜਿਵੇਂ ਬੱਸਾਂ ਤੇ ਟਰੱਕਾਂ ਵਾਲਿਆਂ ਵਲੋਂ ਇਨ੍ਹਾਂ ਹਾਰਨਾਂ ਦੀ ਵਰਤੋਂ ਲਗਾਤਾਰ ਕੀਤੀ ਜਾਂਦੀ ਹੈ | ਵਾਤਾਵਰਨ ਪ੍ਰੇਮੀਆਂ ਦਾ ਕਹਿਣਾ ਹੈ ਕਿ ਸ਼ੋਰ ਪ੍ਰਦੂਸ਼ਣ ਨੰੂ ਰੋਕਣ ਲਈ ਉੱਚੀ ਆਵਾਜ਼ 'ਚ ਵੱਜਦੇ ਪ੍ਰੈਸ਼ਰ ਹਾਰਨਾਂ ਤੋਂ ਇਲਾਵਾ ਲਾਊਡ ਸਪੀਕਰਾਂ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਹੋਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਪ੍ਰੈਸ਼ਰ ਹਾਰਨ ਬਣਾਉਣ ਤੇ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਇਨ੍ਹਾਂ ਹਾਰਨਾਂ ਨੂੰ ਕੋਈ ਆਪਣੇ ਵਾਹਨਾਂ 'ਤੇ ਨਾ ਲਗਾ ਸਕੇ | ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵਲੋਂ ਸ਼ਰੇਆਮ ਇਨ੍ਹਾਂ ਪ੍ਰੈਸ਼ਰ ਹਾਰਨਾਂ ਦੀ ਵਿਕਰੀ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਕੋਈ ਪੁੱਛਣ ਵਾਲਾ ਨਹੀਂ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਉੱਚੀ ਆਵਾਜ਼ 'ਚ ਪ੍ਰੈਸ਼ਰ ਹਾਰਨ ਵਜਾਉਣ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਕਬਰਿਸਤਾਨ 'ਚ ਸੋਨਾ ਬਾਜਵਾ ਨੇ ਸ਼ੈੱਡ ਬਣਾਉਣ ਦਾ ਕੰਮ ਕਰਵਾਇਆ ਸ਼ੁਰੂ ਅਗਲੀ ਖ਼ਬਰ ਆਲ ਮਿਉਂਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਏ.ਡੀ.ਸੀ ਨੰੂ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।