16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਕਬਰਿਸਤਾਨ 'ਚ ਸੋਨਾ ਬਾਜਵਾ ਨੇ ਸ਼ੈੱਡ ਬਣਾਉਣ ਦਾ ਕੰਮ ਕਰਵਾਇਆ ਸ਼ੁਰੂ

ਅਜੀਤ ਡੈਸਕ 22-01-2026
ਕਾਦੀਆਂ, 21 ਜਨਵਰੀ (ਹਰਦੀਪ ਸਿੰਘ ਸੰਧੂ)-ਪਿੰਡ ਭੈਣੀ ਬਾਂਗਰ ਦੇ ਕਬਰਿਸਤਾਨ ਵਿਚ ਸ਼ੈੱਡ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐਕਸ ਸਰਵਿਸਮੈਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸੋਨਾ ਬਾਜਵਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ਼ੈੱਡ ਬਣਾਉਣ ਲਈ ਲੋਕ ਮੰਗ ਕਰ ਰਹੇ ਸਨ, ਜਿਸ ਨੂੰ ਅੱਜ ਪੂਰਾ ਕਰਦਿਆਂ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਸ਼ੈੱਡ ਬਣਾਉਣ ਲਈ ਪੰਜ ਮੈਂਬਰੀ ਕਮੇਟੀ ਦੀਪਕ ਮਸੀਹ ਦੀ ਅਗਵਾਈ ਹੇਠ ਬਣਾਈ ਗਈ ਹੈ ਤੇ ਪੰਜ ਮੈਂਬਰੀ ਕਮੇਟੀ ਦੀ ਦੇਖ-ਰੇਖ ਹੇਠ ਹੀ ਇਸ ਸ਼ੈੱਡ ਦੀ ਉਸਾਰੀ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ 'ਚ ਵਿਕਾਸ ਦੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਸ ਮੌਕੇ ਸੀਨੀਅਰ ਆਗੂ ਮਨਜੀਤ ਸਿੰਘ ਬੰਟੀ, ਪੰਚ ਗੁਰਚਰਨ ਸਿੰਘ, ਪੰਚ ਜਨਕ ਰਾਜ, ਰਮੇਸ਼ ਸਿੰਘ, ਗੁਰਮੀਤ ਸਿੰਘ ਕਿੱਦੀ, ਦੀਪਕ ਮਸੀਹ, ਹਰਪਾਲ ਸਿੰਘ ਸਾਗਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਲਿਸ ਵਲੋਂ ਪਿਸਤੌਲ ਦੀ ਬਰਾਮਦਗੀ ਲਈ ਨਾਲ ਲੈ ਕੇ ਗਏ ਨੌਜਵਾਨ ਨੇ ਹੀ ਚਲਾਈ ਗੋਲੀ ਅਗਲੀ ਖ਼ਬਰ ਉੱਚੀ ਆਵਾਜ਼ 'ਚ ਵੱਜਦੇ ਪ੍ਰੈਸ਼ਰ ਹਾਰਨਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।