25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਰਮਨ ਬਹਿਲ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 23-01-2026
ਗੁਰਦਾਸਪੁਰ, 22 ਜਨਵਰੀ (ਅਸ਼ੋਕ ਸ਼ਰਮਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਯੋਗ ਅਗਵਾਈ ਹੇਠ 'ਰੰਗਲਾ ਪੰਜਾਬ ਸਕੀਮ' ਅਧੀਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਲੋਂ ਜ਼ਿਲ੍ਹ ਬਾਰ ਐਸੋਸੀਏਸ਼ਨ ਦੀ ਸਮੁੱਚੀ ਟੀਮ ਦੀ ਮੌਜੂਦਗੀ 'ਚ ਰੱਖਿਆ ਗਿਆ | ਇਸ ਮੌਕੇ ਰਮਨ ਬਹਿਲ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵਲੋਂ 19 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ, ਜਿਸ ਨਾਲ ਬਾਰ ਐਸੋਸੀਏਸ਼ਨ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਰਮਨ ਬਹਿਲ ਵਲੋਂ ਇਸ ਵਿਕਾਸ ਕਾਰਜ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਰਾਜਪਾਲ ਸਿੰਘ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪ੍ਰਦੀਪ ਕੁਮਾਰ, ਜਗਮੋਹਨ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਜਸਪ੍ਰੀਤ ਸਿੰਘ, ਐੱਸ.ਡੀ.ਓ ਲਵਜੀਤ ਸਿੰਘ, ਕਬੀਰ ਬਹਿਲ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ, ਮਜ਼ਦੂਰਾਂ ਵਲੋਂ ਥਾਣਾ ਬਹਿਰਾਮਪੁਰ ਦਾ ਘਿਰਾਓ ਅਗਲੀ ਖ਼ਬਰ ਵਾਇਸ ਆਫ਼ ਬਟਾਲਾ ਦੇ ਵਫ਼ਦ ਵਲੋਂ ਐਸ.ਐਸ.ਪੀ., ਐਸ.ਡੀ.ਐਮ. ਤੇ ਤਹਿਸੀਲਦਾਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।