25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਏ

ਅਜੀਤ ਡੈਸਕ 23-01-2026
ਕੋਟਲੀ ਸੂਰਤ ਮੱਲ੍ਹੀ, 22 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ ਵਲੋਂ ਵੱਖ-ਵੱਖ ਮਠਿਆਈਆਂ ਦੇ ਵਿਸ਼ਾਲ ਲੰਗਰ ਲਗਾਏ ਗਏ ਤੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਇਸ ਮੌਕੇ ਬਾਬਾ ਰਛਪਾਲ ਸਿੰਘ ਨੇ ਕਿਹਾ ਕਿ ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਦਰਬਾਰ 'ਚ ਨਤਮਸਤਕ ਹੋਣ ਆ ਰਹੀਆਂ ਸੰਗਤਾਂ ਦੇ ਸਵਾਗਤ ਤੇ ਟਹਿਲ ਸੇਵਾ ਕਰਨ ਲਈ ਸਮੁੱਚੇ ਇਲਾਕੇ ਦੀਆਂ ਸੰਗਤਾਂ ਨੇ ਬਹੁਤ ਸੇਵਾ ਕੀਤੀ ਹੈ | ਉਨ੍ਹਾਂ ਇਲਾਕੇ ਦੀਆਂ ਸੰਗਤਾਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਤ ਮਹਾਤਮਾ ਲੋਕਾਈ ਨੂੰ ਸਿੱਧੇ ਰਸਤੇ ਪਾਉਣ ਤੇ ਮਨੁੱਖਤਾ ਦੇ ਭਲੇ ਲਈ ਸੰਸਾਰ 'ਤੇ ਆਉਂਦੇ ਹਨ, ਜਿਨ੍ਹਾਂ ਦਾ ਆਉਣਾ ਨਿਰਸਵਾਰਥ ਹੁੰਦਾ ਹੈ, ਉਹ ਮਨੁੱਖਤਾ ਦਾ ਸਹੀ ਮਾਰਗ ਦਰਸ਼ਨ ਕਰਦਿਆਂ ਸੰਸਾਰ ਦਾ ਭਲਾ ਕਰਦੇ ਹਨ ਤੇ ਐਸੇ ਹੀ ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਸਨ, ਜਿਨ੍ਹਾਂ ਨੇ ਇਸ ਧਰਤੀ ਨੂੰ ਭਾਗ ਲਾਏ | ਇਸ ਮੌਕੇ ਉਨ੍ਹਾਂ ਵੱਖ-ਵੱਖ ਮਠਿਆਈਆਂ ਦੇ ਅਤੁੱਟ ਲੰਗਰ ਲਗਾਏ, ਜਦੋਂ ਕਿ ਇਸ ਮੌਕੇ ਉਚੇਚੇ ਤੌਰ 'ਤੇ ਦਰਬਾਰ ਦੇ ਮੁੱਖ ਸੇਵਾਦਾਰ ਬਾਊ ਜਗਦੀਸ਼ ਰਾਜ, ਪਰਮਸੁਨੀਲ ਸਿੰਘ ਲੱਡੂ, ਪਿ੍ੰਸੀਪਲ ਅਸ਼ਵਨੀ ਕੁਮਾਰ, ਆਸ਼ੂ ਨੇ ਬਾਬਾ ਰਛਪਾਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ 'ਤੇ ਸਤਨਾਮ ਸਿੰਘ ਭਗਵਾਨਪੁਰ, ਨੰਬਰਦਾਰ ਬਲਬੀਰ ਸਿੰਘ ਗਾਜੀਨੰਗਲ, ਹਰਿੰਦਰ ਸਿੰਘ ਕਾਕਾ ਗਾਜੀਨੰਗਲ, ਪਲਵਿੰਦਰ ਸਿੰਘ ਸੋਨੂੰ, ਹਰਦੇਵ ਸਿੰਘ ਭੰਮਰਾ, ਜੋਬਨਜੀਤ ਸਿੰਘ, ਹਰਦਿਆਲ ਸਿੰਘ ਗਿੱਲ, ਗੁਰਦਿਆਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਗੋਪੀ, ਵਿਕਾਸ ਨੇਬ, ਬਿੱਟੂ ਲਾਲਾ, ਸਾਜਨ ਮਸੀਹ ਡੇਰਾ ਪਠਾਣਾ, ਡਾ. ਬਿਕਰਮ ਸਿੰਘ ਬਿੱਕਾ ਕੋਟਲੀ, ਡਾਕਟਰ ਬਾਊ ਕੋਟਲੀ, ਪਲਵਿੰਦਰ ਸਿੰਘ ਗੋਰਾਇਆ, ਰਣਜੀਤ ਸਿੰਘ, ਮਨਜੀਤ ਸਿੰਘ, ਜਗਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮੰਨਾ, ਸਰਬਜੀਤ ਸਿੰਘ, ਨਵਜੋਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ 'ਸਿੱਖੀ ਸੇਵਾ ਮਿਸ਼ਨ ਯੂ.ਕੇ'. ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਲਿੰਕ ਸੜਕ ਦੀ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।