ਡੇਰਾ ਬਾਬਾ ਨਾਨਕ, 22 ਜਨਵਰੀ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਵਲੋਂ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲਗਾਏ ਜਾ ਰਹੇ ਮੁਫ਼ਤ ਅੱਖਾਂ ਦੇ ਕੈਂਪ ਦੀ ਲੜੀ ਤਹਿਤ ਪਿੰਡ ਰਣਸੀਕੇ ਵਿਖੇ 'ਗੁਰੂ ਨਾਨਕ ਨਾਲ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ' ਦੇ ਪ੍ਰਬੰਧਾਂ ਹੇਠ ਅੱਖਾਂ ਦਾ ਕੈਂਪ ਲਗਾਇਆ ਗਿਆ | ਕੈਂਪ ਸਬੰਧੀ ਮਿਸ਼ਨ ਦੇ ਚੇਅਰਮੈਨ ਤੇ ਗੁਰੂ ਨਾਨਕ ਅੰਸ-ਬੰਸ ਸ੍ਰੀ ਚੋਲਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਅੱਖਾਂ ਦੇ ਮਾਹਰ ਡਾਕਟਰਾਂ ਵਲੋਂ 60 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਕੀਤੀ ਗਈ | ਇਸ ਤੋਂ ਇਲਾਵਾ ਮਿਸ਼ਨ ਵਲੋਂ 2 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਵੀ ਕਰਵਾਏ ਜਾਣਗੇ | ਜ਼ਿਕਰਯੋਗ ਹੈ ਕਿ 'ਸਿੱਖੀ ਸੇਵਾ ਮਿਸ਼ਨ ਯੂ.ਕੇ.' ਦੇ ਚੇਅਰਮੈਨ ਰਾਜਬੀਰ ਸਿੰਘ ਕੁਲਾਰ ਵਲੋਂ ਹਰ ਮਹੀਨੇ ਸਰਹੱਦੀ ਖੇਤਰ ਦੇ ਪਿੰਡਾਂ ਅੰਦਰ ਲੜੀਵਾਰ 2 ਕੈਂਪ ਲਗਾਏ ਜਾਂਦੇ ਹਨ, ਜਿਸ ਦੌਰਾਨ ਜਿੱਥੇ ਮਰੀਜ਼ਾਂ ਦੀ ਆਧੁਨਿਕ ਮਸ਼ੀਨਾਂ ਨਾਲ ਅੱਖਾਂ ਦਾ ਜਾਂਚ ਕੀਤੀ ਜਾਂਦੀ ਹੈ, ਉਥੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਤੇ ਦਵਾਈਆਂ ਦੀ ਵੰਡ ਤੋਂ ਇਲਾਵਾ ਅੱਖਾਂ ਦੇ ਰੱਖ-ਰਖਾਵ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ | ਇਸ ਮੌਕੇ ਕਸ਼ਮੀਰ ਸਿੰਘ, ਆਸਾ ਸਿੰਘ, ਸਤਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਬਾਬਾ ਜਤਿੰਦਰ ਸਿੰਘ ਆਦਿ ਹਾਜ਼ਰ ਸਨ |