24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਡਾਲਾ ਗ੍ਰੰਥੀਆਂ ਦੇ ਸਰਕਾਰੀ ਸਕੂਲ ਦੇ ਸੂਬਾ ਪੱਧਰੀ ਮੈਰਿਟ 'ਚ ਸ਼ਾਮਿਲ 3 ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 23-01-2026
ਵਡਾਲਾ ਗ੍ਰੰਥੀਆਂ, 22 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਨੇ ਇਕ ਵਾਰ ਫਿਰ ਅਕਾਦਮਿਕ ਖੇਤਰ 'ਚ ਆਪਣੀ ਮਹੱਤਵਪੂਰਨ ਪਹਿਚਾਣ ਬਣਾਈ ਹੈ | ਸਕੂਲ ਦੇ ਅੱਠਵੀਂ ਕਲਾਸ ਦੇ ਵਿਦਿਆਰਥੀ ਗੁਰਸਿਮਰਨ ਸਿੰਘ, ਨਮਨਪ੍ਰੀਤ ਕੌਰ ਅਤੇ ਅਮਨਪ੍ਰੀਤ ਕੌਰ ਨੇ ਵਿਦਿਕ ਸੈਸ਼ਨ 2024-25 ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੋਰਡ ਪ੍ਰੀਖਿਆ 2025-26 ਦੀ ਸੂਬਾ ਪੱਧਰੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ | ਇਸ ਉਪਲੱਬਧੀ ਦੇ ਤਹਿਤ ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਤੇ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਰਾਮ ਲਾਲ ਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਸਪੱਸ਼ਟ ਸਬੂਤ ਹੈ | ਪਿ੍ੰਸੀਪਲ ਰਾਮ ਲਾਲ ਨੇ ਕਿਹਾ ਕਿ ਇਹ ਤਿੰਨੇ ਵਿਦਿਆਰਥੀ ਹੋਰ ਬੱਚਿਆਂ ਲਈ ਪ੍ਰੇਰਣਾਸ੍ਰੋਤ ਹਨ ਤੇ ਸਕੂਲ ਭਵਿੱਖ ਵਿਚ ਵੀ ਗੁਣਵੱਤਾ ਭਰਪੂਰ ਸਿੱਖਿਆ ਤੇ ਅਕਾਦਮਿਕ ਮਾਰਗ ਦਰਸ਼ਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
ਇਸ ਮੌਕੇ ਵਿਦਿਆਰਥੀਆਂ ਦੀ ਕਲਾਸ ਦੇ ਇੰਚਾਰਜ ਮਮਤਾ ਮਰਵਾਹਾ, ਸਕੂਲ ਦੇ ਸਮੂਹ ਅਧਿਆਪਕ, ਵਿਦਿਆਰਥੀ ਤੇ ਮੈਰਿਟ ਪ੍ਰਾਪਤ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ, ਜਿਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਧੰਨਵਾਦ ਕੀਤਾ |
ਪਿਛਲੀ ਖ਼ਬਰ ਗ੍ਰਾਮ ਸੁਧਾਰ ਸਭਾ ਬਹਿਰਾਮਪੁਰ ਨੇ ਸੜਕ ਬਣਾਉਣ ਲਈ ਹਲਕਾ ਇੰਚਾਰਜ ਨੰੂ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਗੁਰਦਾਸਪੁਰ ਪੁਲਿਸ ਵਲੋਂ 2 ਪਿਸਟਲ, 2 ਮੈਗਜ਼ੀਨ ਤੇ 6 ਰੌਂਦ ਸਮੇਤ 2 ਦੋਸ਼ੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।