24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਕਾਰੀ ਪ੍ਰਾਇਮਰੀ ਸਕੂਲ ਰਾਏਚੱਕ 'ਚ ਨਲਕਾ ਚੋਰੀ

ਅਜੀਤ ਡੈਸਕ 23-01-2026
ਕੋਟਲੀ ਸੂਰਤ ਮੱਲ੍ਹੀ, 22 ਜਨਵਰੀ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਰਾਏਚੱਕ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚੋਂ ਬੀਤੀ ਦਿਨ ਹੈਾਡ ਪੰਪ ਨਲਕਾ ਚੋਰੀ ਹੋ ਗਿਆ | ਇਸ ਸਬੰਧੀ ਜਥੇਦਾਰ ਬਲਬੀਰ ਸਿੰਘ ਰਾਏਚੱਕ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਨੈਸ਼ਨਲ ਹਾਈਵੇਅ 'ਚ ਆਉਣ ਕਰਕੇ ਗ੍ਰਾਮ ਪੰਚਾਇਤ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੀ ਨਵੀਂ ਇਮਾਰਤ ਬਣਾਉਣ ਦਾ ਕੰਮ ਸ਼ੁਰੂ ਕਰਨਾ ਸੀ, ਜਿਸ ਕਰਕੇ ਸਕੂਲ 'ਚ ਨਲਕਾ ਲਗਾਇਆ ਗਿਆ ਸੀ, ਪਰ ਬੀਤੀ ਰਾਤ ਅਣਪਛਾਤੇ ਵਿਅਕਤੀ ਨੇ ਨਲਕਾ ਚੋਰੀ ਕਰ ਲਿਆ ਹੈ, ਜਿਸ ਨਾਲ ਗ੍ਰਾਮ ਪੰਚਾਇਤ ਦਾ ਨੁਕਸਾਨ ਹੋਇਆ ਹੈ ਤੇ ਉਨ੍ਹਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਨੂੰ ਸੂਚਿਤ ਕਰਦਿਆਂ ਨਲਕਾ ਚੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਮੌਜੋਵਾਲ ਤੋਂ ਨਵੇਂ ਚੁਣੇ ਸਰਪੰਚ ਹਰਦੀਪ ਸਿੰਘ ਮਠਾਰੂ ਵਲੋਂ ਸਫ਼ਾਈ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਵਲੋਂ ਵਿੱਤੀ ਮੰਗਾਂ 'ਤੇ ਸੰਘਰਸ਼ ਕਰਨ ਦਾ ਫੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।