ਬਟਾਲਾ, 22 ਜਨਵਰੀ (ਸਤਿੰਦਰ ਸਿੰਘ)-ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੂੰ ਮਾਝਾ ਜ਼ੋਨ ਸਿੱਖਿਆ ਵਿੰਗ ਆਮ ਆਦਮੀ ਪਾਰਟੀ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਰਾਸਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਰਾਸਾ ਯੂਨਿਟ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਇਕ ਵਿਸ਼ੇਸ਼ ਸਨਮਾਨ ਸਮਾਗਮ ਦੇਸ ਰਾਜ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਤੇ ਡੀ ਏ ਵੀ ਹੈਰੀਟੇਜ ਸਕੂਲ ਬਟਾਲਾ ਵਿਖੇ ਕਰਵਾਇਆ ਗਿਆ | ਇਸ ਮੌਕੇ ਰਾਸਾ ਪੰਜਾਬ ਦੇ ਪ੍ਰਧਾਨ ਜਗਤਪਾਲ ਮਹਾਜਨ ਤੇ ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ ਉਚੇਚੇ ਤੌਰ 'ਤੇ ਪਹੁੰਚੇ | ਸਮਾਗਮ ਦੌਰਾਨ ਰਾਸਾ ਆਗੂਆਂ ਨੇ ਹਰਪਿੰਦਰਪਾਲ ਸਿੰਘ ਸੰਧੂ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਪੰਜਾਬ ਪ੍ਰਧਾਨ ਜਗਤਪਾਲ ਮਹਾਜਨ ਨੇ ਕਿਹਾ ਕਿ ਹਰਪਿੰਦਰ ਸਿੰਘ ਸੰਧੂ ਸਿੱਖਿਆ ਖੇਤਰ ਵਿਚ ਵਿਸ਼ਾਲ ਤਜਰਬਾ ਰੱਖਦੇ ਹਨ ਤੇ ਉਨ੍ਹਾਂ ਦੀ ਨਿਯੁਕਤੀ ਨਾਲ ਸੰਸਥਾ ਦੀਆਂ ਸਿੱਖਿਆ ਸੰਬੰਧੀ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲੇਗੀ | ਜਨਰਲ ਸਕੱਤਰ ਸੁਜੀਤ ਸ਼ਰਮਾ ਬਬਲੂ ਨੇ ਕਿਹਾ ਕਿ ਰਾਸਾ ਪੰਜਾਬ ਸਿੱਖਿਆ ਸੁਧਾਰਾਂ ਲਈ ਲਗਾਤਾਰ ਕੰਮ ਕਰਦੀ ਰਹੇਗੀ | ਅੰਤ 'ਚ ਪਿ੍ੰ. ਹਰਪਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਮੈਂ ਰਾਸਾ ਦਾ ਮੁੱਢਲਾ ਮੈਂਬਰ ਹਾਂ ਤੇ ਇਹ ਮੇਰੀ ਆਪਣੀ ਜਮਾਤ ਹੈ | ਇਸ ਮੌਕੇ ਗੁਰਵਿੰਦਰ ਸਿੰਘ ਪੰਨੂੰ ਜ਼ਿਲ੍ਹਾ ਮੀਤ ਪ੍ਰਧਾਨ ਸੋਸ਼ਲ ਮੀਡੀਆ ਵਿੰਗ, ਅਮਨ ਬਾਜਪੁਰ, ਦਾਰਾ ਪਹਿਲਵਾਨ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ ਮੁੱਖ ਸਲਾਹਕਾਰ ਰਾਸਾ ਪੰਜਾਬ, ਪਿ੍ੰਸੀਪਲ ਹਰਪ੍ਰੀਤ ਕੌਰ, ਪਿ੍ੰਸੀਪਲ ਰਿਤੂ ਮਹਾਜਨ, ਪਿ੍ੰਸੀਪਲ ਚਰਨਜੀਤ ਕੌਰ, ਪਿ੍ੰਸੀਪਲ ਲਵਪ੍ਰੀਤ ਸਿੰਘ, ਪਿ੍ੰਸੀਪਲ ਗੁਰਪ੍ਰੀਤ ਸਿੰਘ, ਪਿ੍ੰਸੀਪਲ ਸ਼ਸ਼ੀ ਭੂਸ਼ਨ ਵਰਮਾ, ਪਿ੍ੰਸੀਪਲ ਰਵੀ ਸੂਰੀ, ਪਿ੍ੰਸੀਪਲ ਗੁਰਮੀਤ ਸਿੰਘ, ਪਿ੍ੰਸੀਪਲ ਭੁਪਿੰਦਰ ਸਿੰਘ, ਪਿ੍ੰਸੀਪਲ ਵਿਪਨ ਸ਼ਰਮਾ, ਪਿ੍ੰਸੀਪਲ ਗੁਰਦਿਆਲ ਸਿੰਘ, ਰੁਪਿੰਦਰ ਸਿੰਘ ਭਲੇਰ, ਨਰੋਤਮ ਸਿੰਘ, ਪਿ੍ੰਸੀਪਲ ਅਸ਼ਵਨੀ ਸ਼ਰਮਾ ਹਾਜ਼ਰ ਰਹੇ |