22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਹੋਵੇਗਾ ਲਾਭ-ਸ਼ਮਸ਼ੇਰ ਸਿੰਘ

ਅਜੀਤ ਡੈਸਕ 23-01-2026
ਦੀਨਾਨਗਰ, 22 ਜਨਵਰੀ (ਸੋਢੀ/ਸ਼ਰਮਾ)-ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਤੱਕ ਦੀਆਂ ਨਕਦ ਰਹਿਤ ਸਿਹਤ ਸੇਵਾਵਾਂ ਦੇਣ ਦੇ ਸਬੰਧ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਲਾਂਚਿੰਗ ਦੇ ਮੌਕੇ ਦੀਨਾਨਗਰ ਦੇ ਰਾਇਲ ਪੈਲੇਸ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿੱਥੇ ਵੱਡੀ ਸਕਰੀਨ ਰਾਹੀਂ ਪਾਰਟੀ ਵਰਕਰਾਂ ਨੇ ਯੋਜਨਾ ਦੀ ਲਾਂਚਿੰਗ ਵਿਚ ਵਰਚੂਅਲ ਤਰੀਕੇ ਨਾਲ ਸ਼ਮੂਲੀਅਤ ਕੀਤੀ ਤੇ ਇਸ ਯੋਜਨਾ ਦੇ ਲਾਂਚ ਹੋਣ 'ਤੇ ਡੂੰਘੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਇਸ ਯੋਜਨਾ ਨੂੰ ਪੰਜਾਬ ਦੇ ਲੋਕਾਂ ਲਈ ਵਰਦਾਨ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਖ਼ਾਸ ਗੱਲ ਇਹ ਹੋਵੇਗੀ ਕਿ ਇਸ ਯੋਜਨਾ ਦੀ ਸਹੂਲਤ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਇਕ ਸਮਾਨ ਰੂਪ ਵਿਚ ਬਿਨ੍ਹਾਂ ਕਿਸੇ ਵਰਗ ਵੰਡ ਦੇ ਮਿਲੇਗੀ | ਇਸ ਯੋਜਨਾ ਦੇ ਦਾਇਰੇ 'ਚ ਪੰਜਾਬ ਦੇ 900 ਸਰਕਾਰੀ ਤੇ ਪ੍ਰਾਈਵੇਟ ਹਸਪਤਾਲ ਹੋਣਗੇ ਤੇ ਯੋਜਨਾ ਦੇ ਕਾਰਡ ਬਣਾਉਣ ਲਈ 9 ਹਜ਼ਾਰ ਇੰਨਰੋਲਮੈਂਟ ਸੈਂਟਰ ਬਣਾਏ ਗਏ ਹਨ | ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਇਸ ਯੋਜਨਾ ਨੂੰ ਲਾਗੂ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ ਅਗਲੀ ਖ਼ਬਰ ਦੀ ਸਰਸਪੁਰ ਬਹੁਮੰਤਵੀ ਐਗਰੀਕਲਚਰ ਸੁਸਾਇਟੀ ਕਿਸਾਨਾਂ ਲਈ ਵਰਦਾਨ ਸਾਬਤ-ਪ੍ਰਧਾਨ ਅਮਰੀਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।