22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ 'ਚ ਨਸ਼ਾ ਵਿਰੋਧੀ ਸੈਮੀਨਾਰ

ਅਜੀਤ ਡੈਸਕ 23-01-2026
ਬਟਾਲਾ, 22 ਜਨਵਰੀ (ਸਤਿੰਦਰ ਸਿੰਘ)-ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਅੱਜ ਇਕ ਵਿਸ਼ੇਸ਼ ਨਸ਼ਾ ਵਿਰੋਧੀ ਸੈਮੀਨਾਰ ਕਾਲਜ ਦੇ ਪਿ੍ੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਤੇ ਰੈੱਡ ਰਿਬਨ ਕਲੱਬ ਵਲੋਂ ਪ੍ਰੋਗਰਾਮ ਅਫਸਰ ਤੇਜਪ੍ਰਤਾਪ ਸਿੰਘ ਕਾਹਲੋਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਪਿ੍ੰਸੀਪਲ ਦਵਿੰਦਰ ਸਿੰਘ ਭੱਟੀ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਹੋਰ ਨੌਜਵਾਨਾਂ ਨੂੰ ਵੀ ਨਸ਼ਾ ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਦਾ ਪ੍ਰਣ ਦਿਵਾਇਆ | ਸਿਵਲ ਵਿਭਾਗ ਦੇ ਇੰਚਾਰਜ ਸ੍ਰੀ ਸ਼ਿਵਰਾਜਨਪੁਰੀ, ਇਲੈਕਟਿ੍ਕਲ ਵਿਭਾਗ ਦੇ ਇੰਚਾਰਜ ਵਿਜੇ ਮਿਨਹਾਸ, ਮਸ਼ੀਨੀ ਵਿਭਾਗ ਦੇ ਇੰਚਾਰਜ ਹਰਜਿੰਦਰਪਾਲ ਸਿੰਘ, ਪਲੇਸਮੈਂਟ ਅਫਸਰ ਜਸਬੀਰ ਸਿੰਘ, ਸਪੋਰਟਸ ਅਫਸਰ ਜਗਦੀਪ ਸਿੰਘ ਤੇ ਕਾਲਜ ਸੁਪਰਡੈਂਟ ਹਰਪਾਲ ਸਿੰਘ ਭਾਮੜੀ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਣ ਲਈ ਸਮੇਂ ਦੀ ਸਹੀ ਵਰਤੋਂ ਕਰਨ, ਹੁਨਰ ਵਿਕਾਸ ਤੇ ਰੋਜ਼ਗਾਰ ਮੁਖੀ ਕੋਰਸਾਂ ਵੱਲ ਧਿਆਨ ਦੇਣ ਦੀ ਸਲਾਹ ਦਿੱਤੀ | ਸਮਾਗਮ ਦੇ ਅੰਤ 'ਚ ਪ੍ਰੋਗਰਾਮ ਅਫ਼ਸਰ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਸਾਰੇ ਹਾਜ਼ਰੀਨ ਦਾ ਧੰਨਵਾਦ ਕੀਤਾ | ਸੈਮੀਨਾਰ 'ਚ ਸਹਾਇਕ ਪ੍ਰੋਗਰਾਮ ਅਫਸਰ ਸਚਿਨ ਅਠਵਾਲ, ਰਜਨੀਤ ਕੌਰ ਮੱਲੀ, ਸਤਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ 10 ਲੱਖ ਦੀ ਸਿਹਤ ਬੀਮਾ ਯੋਜਨਾ ਸਬੰਧੀ ਹਲਕਾ ਇੰਚਾਰਜ ਦੀ ਅਗਵਾਈ 'ਚ ਵੱਡਾ ਇਕੱਠ ਅਗਲੀ ਖ਼ਬਰ ਸਿੱਖਿਆ ਦੇ ਖੇਤਰ 'ਚ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।