22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

10 ਲੱਖ ਦੀ ਸਿਹਤ ਬੀਮਾ ਯੋਜਨਾ ਸਬੰਧੀ ਹਲਕਾ ਇੰਚਾਰਜ ਦੀ ਅਗਵਾਈ 'ਚ ਵੱਡਾ ਇਕੱਠ

ਅਜੀਤ ਡੈਸਕ 23-01-2026
ਫਤਹਿਗੜ੍ਹ ਚੂੜੀਆਂ/ਅਲੀਵਾਲ, 22 ਜਨਵਰੀ (ਅਵਤਾਰ ਸਿੰਘ ਰੰਧਾਵਾ, ਸੁੱਚਾ ਸਿੰਘ ਬੁੱਲੋਵਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿਹਤ ਭਲਾਈ ਬੀਮਾ ਯੋਜਨਾ ਸਬੰਧੀ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਰਕਰਾਂ ਨੂੰ ਜਾਗਰੂਕ ਕਰਨ ਲਈ ਤੇ ਪਾਰਟੀ ਹਾਈਕਮਾਂਡ ਵਲੋਂ ਸਰਕਾਰ ਦੀਆਂ ਨੀਤੀਆਂ ਸਬੰਧੀ ਸਕਰੀਨ ਰਾਹੀਂ ਜਾਣੂ ਕਰਵਾਉਣ ਲਈ ਫਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਹਲਕਾ ਵਰਕਰਾਂ ਦਾ ਵੱਡਾ ਇਕੱਠ ਹੋਇਆ, ਜੋ ਰੈਲੀ ਦਾ ਰੂਪ ਧਾਰਨ ਕਰ ਗਿਆ | ਇਸ ਮੌਕੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ 10 ਲੱਖ ਦੀ ਸਿਹਤ ਭਲਾਈ ਯੋਜਨਾ ਦੇ ਨਾਲ ਪੰਜਾਬ ਵਾਸੀਆ ਨੂੰ ਬਹੁਤ ਵੱਡੀ ਰਾਹਤ ਮਿਲਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਗਲੇ ਦਿਨੀਂ ਕਾਰਡ ਬਣਾਏ ਜਾਣ ਤੋਂ ਲੈ ਕੇ ਇਲਾਜ ਹੋਣ ਤੱਕ ਕਿਸੇ ਵੀ ਵਿਅਕਤੀ ਦਾ ਕਰੀਬ 95 ਫੀਸਦੀ ਨਿੱਜੀ ਹਸਪਤਾਲਾਂ ਵਿਚ ਕਰੀਬ 2500 ਬਿਮਾਰੀਆਂ ਨਾਲ ਸੰਬੰਧਿਤ ਇਲਾਜ ਲਈ ਕੋਈ ਪੈਸਾ ਨਹੀਂ ਲੱਗੇਗਾ | ਉਨ੍ਹਾਂ ਕਿਹਾ ਕਿ ਵੱਖ-ਵੱਖ ਬਿਮਾਰੀਆਂ ਨਾਲ ਸੰਬੰਧਿਤ ਮਰੀਜ਼ਾਂ ਨਾਲ ਕਿਸੇ ਵੀ ਕਿਸਮ ਦਾ ਸੌਦਾ ਨਹੀਂ ਹੋਵੇਗਾ | ਇਸ ਮੌਕੇ ਵੱਡੇ ਪੰਡਾਲ 'ਚ ਬੈਠੇ ਹਜ਼ਾਰਾਂ ਵਰਕਰਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰਨਾਂ ਦਾ ਸਿਹਤ ਭਲਾਈ ਯੋਜਨਾ ਸਬੰਧੀ ਭਾਸ਼ਣ ਸੁਣਿਆ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗਗਨਦੀਪ ਸਿੰਘ ਪੰਨੂੰ, ਚੇਅ: ਗੁਰਪ੍ਰੀਤ ਸਿੰਘ ਜਾਂਗਲਾ, ਕਰਮਜੀਤ ਸਿੰਘ ਬਰਾੜ, ਰਵਿੰਦਰ ਸਿੰਘ ਗਿੱਲ, ਗੁਰਬਿੰਦਰ ਸਿੰਘ, ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਫੌਜੀ, ਕਰਨ ਬਾਠ, ਬਾਬਾ ਬਲਜਿੰਦਰ ਸਿੰਘ ਬੱਲਾ ਨਾਮਧਾਰੀ, ਸਰਬਜੀਤ ਸਿੰਘ ਖਾਲਸਾ ਰੇਤੇ ਵਾਲੇ, ਰਾਜਦਵਿੰਦਰ ਸਿੰਘ ਮੰਜਿਆਂਵਾਲੀ, ਜੱਗਾ ਰੰਧਾਵਾ ਵੀਲਾ ਤੇਜਾ, ਮਲਜਿੰਦਰ ਸਿੰਘ, ਹਰਦੀਪ ਸਿੰਘ ਦਮੋਦਰ, ਪਲਵਿੰਦਰ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਭਾਲੋਵਾਲੀ, ਤਰਲੋਕ ਸਿੰਘ ਪੰਨੂੰ, ਸਰਬਜੀਤ ਸਿੰਘ, ਸੁਰਜਨ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਰਹੇ |
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਦੇ ਵਿਕਾਸ ਕਾਰਜ ਨਿਰੰਤਰ ਜਾਰੀ-ਸ਼ਮਸ਼ੇਰ ਸਿੰਘ ਮੂਲਿਆਂਵਾਲ ਅਗਲੀ ਖ਼ਬਰ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ 'ਚ ਨਸ਼ਾ ਵਿਰੋਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।